ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬੈਂਕ ਸਖੀਆਂ ਤੇ ਬੈਂਕ ਮੈਨੇਜਰਾਂ ਨੂੰ ਟ੍ਰੇਨਿੰਗ ਪ੍ਰਦਾਨ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬੈਂਕ ਸਖੀਆਂ ਤੇ ਬੈਂਕ ਮੈਨੇਜਰਾਂ ਨੂੰ ਟ੍ਰੇਨਿੰਗ ਪ੍ਰਦਾਨ

 

ਜਲੰਧਰ, 8 ਫਰਵਰੀ :  ਜ਼ਿਲ੍ਹੇ ਦੇ 11 ਬਲਾਕਾਂ ਵਿੱਚ ਬਣੇ ਸਵੈ ਸਹਾਇਤਾ ਸਮੂਹਾਂ ਵਿੱਚੋਂ ਚੁਣੀਆਂ ਗਈਆਂ 44 ਬੈਂਕ ਸਖੀਆਂ ਨੂੰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਦੋ ਦਿਨਾਂ ਟ੍ਰੇਨਿੰਗ ਤੋਂ ਇਲਾਵਾ ਬੈਂਕ ਮੈਨੇਜਰਾਂ ਨੂੰ ਇਕ ਰੋਜ਼ਾ ਸਿਖ਼ਲਾਈ ਪ੍ਰਦਾਨ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁੱਧੀ ਰਾਜ ਸਿੰਘ ਦੀ ਅਗਵਾਈ ਹੇਠ ਐਨ.ਆਈ.ਆਰ.ਡੀ ਹੈਦਰਾਬਾਦ ਵੱਲੋਂ ਕਰਵਾਈ ਗਈ ਟ੍ਰੇਨਿੰਗ ਦੌਰਾਨ ਬੈਂਕ ਸਖੀਆਂ ਨੂੰ ਸਵੈ ਸਹਾਇਤਾ ਸਮੂਹਾਂ ਦੇ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ, ਮੈਂਬਰਾਂ ਦੇ ਬੀਮੇ, ਕੈਸ਼ ਕ੍ਰੈਡਿਟ ਲਿਮਟ ਆਦਿ ਕਾਰਜਾਂ ਸਬੰਧੀ ਸਿਖ਼ਲਾਈ ਦਿੱਤੀ ਗਈ ਤਾਂ ਜੋ ਸੈਲਫ਼ ਹੈਲਪ ਗਰੁੱਪਾਂ ਨੂੰ ਬੈਂਕ ਵਿਚ ਖਾਤਾ ਖੁੱਲ੍ਹਵਾਉਣ ਅਤੇ ਕਰਜ਼ਾ ਪ੍ਰਾਪਤ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਟ੍ਰੇਨਿੰਗ ਉਪਰੰਤ ਇਨ੍ਹਾਂ 44 ਬੈਂਕ ਸਖੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ। ਇਹ ਬੈਂਕ ਸਖੀਆਂ ਬੈਂਕਾਂ ਵਿੱਚ ਬੈਠ ਕੇ ਸਵੈ ਸਹਾਇਤਾ ਸਮੂਹਾਂ ਦਾ ਬੈਂਕ ਨਾਲ ਸਬੰਧਤ ਕੰਮ ਕਰਨਗੀਆਂ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸਮੇਂ 2055 ਤੋਂ ਵੱਧ ਸੈਲਫ ਹੈਲਪ ਗਰੁੱਪ ਕੰਮ ਕਰ ਰਹੇ ਹਨ। ਜਲੰਧਰ ਵਿੱਚ 20,000 ਤੋਂ ਵੱਧ ਔਰਤਾਂ ਇਨ੍ਹਾਂ ਸਮੂਹਾਂ ਜ਼ਰੀਏ ਆਜੀਵਿਕਾ ਮਿਸ਼ਨ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਔਰਤਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਵੈ ਰੋਜ਼ਗਾਰ ਨਾਲ ਸੰਬੰਧਤ ਟ੍ਰੇਨਿੰਗਾਂ ਕਰਵਾਈਆਂ ਜਾਂਦੀਆਂ ਹਨ ਅਤੇ ਆਪਣਾ ਕੰਮ-ਕਾਰ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਕਰਜ਼ੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਂਦੀ ਹੈ।

ਬੈਂਕ ਮੈਨੇਜਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਐਲ.ਡੀ.ਐਮ. ਐਮ.ਐਸ ਮੋਤੀ, ਬੈਂਕਾਂ ਦੇ ਡੀ.ਸੀ.ਓਜ਼ ਅਤੇ ਕਰੀਬ 100 ਬੈਂਕ ਮੈਨੇਜਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਟ੍ਰੇਨਿੰਗ ਦੌਰਾਨ ਫਾਈਨੈਂਸ਼ੀਅਲ ਇਨਕਲੂਜ਼ਨ ਤਹਿਤ ਬੈਂਕ ਮੈਨੇਜਰਾਂ ਨੂੰ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਟ੍ਰੇਨਿੰਗ ਦੌਰਾਨ ਬੈਂਕਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਸਵੈ ਸਹਾਇਤਾ ਸਮੂਹਾਂ ਦੇ ਖਾਤੇ ਖੋਲ੍ਹਣ ਸਬੰਧੀ, ਕੈਸ਼ ਕ੍ਰੈਡਿਟ ਲਿਮਟ, ਟਰਮ ਲੋਨ, ਮੁਦਰਾ ਲੋਨ ਅਤੇ ਹਰ ਤਰ੍ਹਾਂ ਦੇ ਬੀਮੇ ਸਬੰਧੀ ਵਿਸਥਾਰ ਨਾਲ ਦੱਸਿਆ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਸੈਲਫ ਹੈਲਪ ਗਰੁੱਪਾਂ ਨੂੰ ਬੈਂਕ ਵਿੱਚ ਖਾਤਾ ਖੁੱਲ੍ਹਵਾਉਣ ਅਤੇ ਕਰਜ਼ਾ ਲੈਣ ਵਿਚ ਸਹੂਲਤ ਪ੍ਰਦਾਨ ਕਰਨ ਲਈ ਕਿਹਾ ਤਾਂ ਜੋ ਸੈੱਲਫ ਹੈਲਪ ਗਰੁੱਪਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਸ ਮੌਕੇ ਨੈਸ਼ਨਲ ਰਿਸੋਰਸ ਪਰਸਨ ਐਮ.ਪੀ.ਸਿੰਘ ਤੇ ਇਸ਼ਵਰ ਸਿੰਘ ਅਤੇ ਆਜੀਵਿਕਾ ਮਿਸ਼ਨ ਸਟਾਫ਼ ਡੀ.ਪੀ.ਐਮ. ਸੁਖਵੰਤ ਕੌਰ, ਡੀ.ਐਫ.ਐਮ. ਕੋਮਲ ਕਸ਼ਯਪ, ਲੇਖਾਕਾਰ ਵਿਕਾਸ ਬਖਸ਼ੀ ਆਦਿ ਵੀ ਮੌਜੂਦ ਸਨ।

Tags:

Advertisement

Latest News

 ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਮੋਹਾਲੀ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ
Mohali,18,MARCH,2025,(Azad Soch News):- ਮੋਹਾਲੀ ਨਗਰ ਨਿਗਮ (Mohali Municipal Corporation) ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ