ਪੀਐਸਈਬੀ ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ

ਪੀਐਸਈਬੀ ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ

Mohali,07 June,2024,(Azad Soch News):- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) (PSEB) ਜੁਲਾਈ ਮਹੀਨੇ ਵਿੱਚ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਲਈ ਕੰਪਾਰਟਮੈਂਟ ਪ੍ਰੀਖਿਆਵਾਂ ਕਰਵਾਏਗਾ,ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ,ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ,ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ,ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਵਿਚਾਲੇ ਹੋਣਗੀਆਂ,10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ,ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ 5ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੀਆਂ,ਜਦੋਂ ਕਿ 8ਵੀਂ, 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸਵੇਰੇ 11 ਵਜੇ ਸ਼ੁਰੂ ਹੋਣਗੀਆਂ,ਪ੍ਰੀਖਿਆਵਾਂ ਨਾਲ ਸਬੰਧਤ ਹੋਰ ਜਾਣਕਾਰੀ ਲਈ, ਤੁਹਾਨੂੰ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) (PSEB) ਦੀ ਵੈੱਬਸਾਈਟ www.pseb.ac.in ‘ਤੇ ਲਾਗਇਨ ਕਰਨਾ ਹੋਵੇਗਾ।

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ