ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਮਾਨਸਾ, 08 ਜੁਲਾਈ:
ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਿੰਡ ਸਮਾਓਂ, ਖੀਵਾ ਕਲਾਂ, ਹੀਰੋ ਕਲਾਂ, ਮੱਤੀ, ਖੀਵਾ ਖੁਰਦ, ਦਿਆਲੂ ਵਾਲਾ, ਮੌਜੋ ਕਲਾਂ, ਮੌਜੋ ਖ਼ੁਰਦ, ਅਤਲਾ ਕਲਾਂ, ਅਤਲਾ ਖ਼ੁਰਦ ਅਤੇ ਗੁੜਥੜੀ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ’ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਤਸਵੀਰ
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਜਾਣਕਾਰੀ ਦਿੰਦੇ ਹੋਏ।

Tags:

Advertisement

Latest News

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ
ਤ ਰਨ ਤਾਰਨ, 8 ਫਰਵਰੀ :         ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ
ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ
ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ’ਚ ਪੁਸ਼ਪਿੰਦਰ ਸ਼ਰਮਾ ਨੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਦੀ ਬਦਲੀ ਨੁਹਾਰ: ਭਗਵੰਤ ਮਾਨ ਸਰਕਾਰ ਦੇ ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ
20 ਲੱਖ ਰੁਪਏ ਦੀ ਲਾਗਤ ਨਾਲ ਅਜਨਾਲਾ ਦੇ ਸ਼ਮਸ਼ਾਨਘਾਟਾਂ ਦਾ ਕੀਤਾ ਜਾਵੇਗਾ ਨਵੀਨੀਕਰਨ - ਕੁਲਦੀਪ ਸਿੰਘ ਧਾਲੀਵਾਲ