ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
By Azad Soch
On
ਬਰਨਾਲਾ, 26 ਦਸੰਬਰ
ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ ਬਰਨਾਲਾ ਵੱਲੋਂ ਇੱਕ ਟੋਲ-ਫ਼੍ਰੀ ਸ਼ਿਕਾਇਤ ਨੰਬਰ 01679-292620 ਜਾਰੀ ਕੀਤਾ ਗਿਆ ਹੈ।
ਬਰਨਾਲਾ ਵਾਸੀ ਇਸ ਨੰਬਰ 'ਤੇ ਕਿਸੇ ਵੀ ਸਮੇਂ ਆਪਣੀਆਂ ਪਾਣੀ ਸਪਲਾਈ ਜਾਂ ਸੀਵਰੇਜ ਸੰਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਸ਼ਿਕਾਇਤਕਰਤਾ ਸ਼੍ਰੀ ਮਨਜੀਤ ਸਿੰਘ (ਉਪ ਮੰਡਲ ਇੰਜੀਨੀਅਰ), ਸ਼੍ਰੀ ਅਜੇ ਕੁਮਾਰ (ਜੂਨੀਅਰ ਇੰਜੀਨੀਅਰ, ਸੀਵਰੇਜ) ਅਤੇ ਸ਼੍ਰੀ ਗੁਰਪ੍ਰੀਤ ਸਿੰਘ (ਜੂਨੀਅਰ ਇੰਜੀਨੀਅਰ, ਜਲ ਸਪਲਾਈ) ਨੂੰ ਦਫ਼ਤਰੀ ਸਮੇਂ ਦੌਰਾਨ ਮਿਲ ਕੇ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਮਿਊਂਸਿਪਲ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਸਾਰੇ ਸਬੰਧਿਤ ਅਧਿਕਾਰੀਆਂ, ਜਿਵੇਂ ਕਿ ਐਕਸ.ਈ.ਐਨ., ਐਸ.ਡੀ.ਓ. ਅਤੇ ਜੇ.ਈ.ਜ਼, ਨੂੰ ਫੀਲਡ ਵਿੱਚ ਸਰਗਰਮ ਰਹਿ ਕੇ ਜਨਤਾ ਦੀਆਂ ਸ਼ਿਕਾਇਤਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨਰ ਨੇ ਕਿਹਾ ਕਿ ਜੇਕਰ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਲਾਪਰਵਾਹੀ ਮਿਲੀ ਤਾਂ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਪਹਿਲ ਨਾਲ ਜਨਤਕ ਸੇਵਾਵਾਂ ਨੂੰ ਮਜ਼ਬੂਤ ਬਣਾਉਣ, ਸ਼ਹਿਰ ਦੀ ਸਹੂਲਤਾਂ ਵਿੱਚ ਸੁਧਾਰ ਅਤੇ ਪੀਣਯੋਗ ਪਾਣੀ ਅਤੇ ਸਫ਼ਾਈ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ।
Related Posts
Latest News
26 Dec 2025 21:00:33
ਬਰਨਾਲਾ, 26 ਦਸੰਬਰ
ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...


