ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 5 ਜੁਲਾਈ:   ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ।

ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੀਆਂ ਹਨ ਅਤੇ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਹਰ ਆਸਥਾ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਰਹਿਬਰਾਂ ਦੇ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ।

ਇਸ ਮੌਕੇ ਦਿੱਲੀ ਦੇ ਵਿਧਾਇਕ ਡਾ. ਅਜੇ ਦੱਤ, ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਪਵਨ ਕੁਮਾਰ ਹੰਸ, ਚੇਅਰਮੈਨ ਅੰਮ੍ਰਿਤਪਾਲ ਸਿੰਘ, ਬਲਵਿੰਦਰ ਗਿੱਲ, ਬੱਬੂ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। 

Advertisement

Latest News

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਦੌਰੇ ਤੋਂ ਕੁਝ ਦਿਨ ਪਹਿਲਾਂ,ਇੱਕ ਆਨਲਾਈਨ ਧਮਕੀ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਦੌਰੇ ਤੋਂ ਕੁਝ ਦਿਨ ਪਹਿਲਾਂ,ਇੱਕ ਆਨਲਾਈਨ ਧਮਕੀ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ
ਨਵੀਂ ਦਿੱਲੀ, 05, ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਦੇਸ਼ ਦੇ ਮੁਖੀ, ਖਾਸ ਕਰਕੇ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ (Prime Minister...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ
'ਲੋਕ ਮਿਲਣੀ' ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ
ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ
ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ
‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ 4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ
ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ