ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨਾਲ ਮੀਟਿੰਗ; ਕੌਮੀ ਸ਼ਾਹਮਾਰਗਾ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ, 1 ਅਗਸਤ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਐਕਵਾਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਰਾਜ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ।

ਤਿੰਨ ਘੰਟੋ ਤੋਂ ਵੀ ਲੰਬੀ ਚੱਲੀ ਇਸ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ, ਚੀਫ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਪੰਜਾਬ ਪੀ.ਡਬਲਯੂ.ਡੀ (ਬੀ.ਐਂਡ.ਆਰ.) ਸ. ਜੇ.ਐੱਸ.ਤੁੰਗ ਅਤੇ ਐੱਨ.ਐੱਚ.ਏ.ਆਈ., ਚੰਡੀਗੜ੍ਹ ਦੇ ਆਰ.ਓ. ਸ੍ਰੀ ਵਿਪਨੇਸ਼ ਸ਼ਰਮਾ ਨਾਲ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਕੌਮੀ ਸ਼ਾਹਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ 'ਤੇ ਚਰਚਾ ਕੀਤੀ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਮੀਨ ਇਕਵਾਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਲੰਬਿਤ ਮਸਲਿਆਂ ਦਾ ਜਲਦੀ ਹੱਲ ਅਤੇ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਸਮੀਖਿਆ ਮੀਟਿੰਗ ਜਲਦੀ ਹੀ ਅਗਲੀ ਬੁਲਾਈ ਜਾਣ ਵਾਲੀ ਮੀਟਿੰਗ ਦੌਰਾਨ ਕਾਰਗੁਜ਼ਾਰੀ ਦੇ ਮੁਲਾਂਕਣ ਲਈ ਬੈਂਚਮਾਰਕ ਵਜੋਂ ਕੰਮ ਕਰੇਗੀ।

ਕੈਬਨਿਟ ਮੰਤਰੀ ਨੇ ਉਨ੍ਹਾਂ ਅਧਿਕਾਰੀਆਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ ਜਿੰਨ੍ਹਾਂ ਸਮਰਪਣ ਅਤੇ ਪ੍ਰੋਜੈਕਟਾਂ ਨੂੰ ਜਲਦੀ ਲਾਗੂ ਕਰਨ ਪ੍ਰਤੀ ਵਚਨਬੱਧਤਾ ਤਹਿਤ ਜ਼ਮੀਨ ਐਕਵਾਇਰ ਵਿੱਚ ਜ਼ੀਰੋ ਪੈਂਡੈਂਸੀ ਹਾਸਲ ਕੀਤੀ ਹੈ। ਉਨ੍ਹਾਂ ਹੋਰ ਅਧਿਕਾਰੀਆਂ ਨੂੰ ਇੰਨ੍ਹਾਂ ਅਧਿਕਾਰੀਆਂ ਤੋਂ ਸੇਧ ਲੈਂਦਿਆਂ ਆਪਣੀ ਕਾਰਗੁਜਾਰੀ ਵਿੱਚ ਨਿਖਾਰ ਲਿਆਉਣ ਵਾਸਤੇ ਯਤਨ ਕਰਨ ਲਈ ਪ੍ਰੇਰਿਤ ਕੀਤਾ।

ਇਸ ਦੌਰਾਨ ਐਸ.ਡੀ.ਐਮਜ਼ ਅਤੇ ਡੀ.ਆਰ.ਓਜ਼ ਨੇ ਲੋਕ ਨਿਰਮਾਣ ਮੰਤਰੀ ਨੂੰ ਇਕਾਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੀ ਰਾਸ਼ੀ ਇਸ ਦੇ ਮਾਲਕਾਂ ਨੂੰ ਸੌਂਪਣ ਬਾਰੇ ਮੌਜੂਦਾ ਸਥਿਤੀ ਅਤੇ ਜਿੱਥੇ ਕਿਤੇ ਵੀ ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਦਾ ਕਬਜ਼ਾ ਕੌਮੀ ਸ਼ਾਹਮਾਰਗਾਂ ਦੇ ਪ੍ਰੋਜੈਕਟਾਂ ਲਈ ਦੇਣ ਲਈ ਮਨਾਉਣ ਦੀ ਲੋੜ ਹੈ, ਬਾਰੇ ਚੱਲ ਰਹੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਮੀਨ ਮਾਲਕਾਂ ਨੂੰ ਇੰਨ੍ਹਾਂ ਪ੍ਰੋਜੈਕਟਾਂ ਲਈ ਜ਼ਮੀਨ ਦੇਣ ਲਈ ਤਿਆਰ ਕਰਨ ਲਈ ਪਿੰਡਾਂ ਵਿੱਚ ਕੈਂਪ ਲਗਾਉਣ, ਜਮੀਨ ਮਾਲਕਾਂ ਤੱਕ ਨਿੱਜੀ ਤੌਰ ‘ਤੇ ਪਹੁੰਚ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਇਸ ਸਬੰਧੀ ਕੀਤੇ ਜਾ ਰਹੇ ਹੋਰ ਯਤਨਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।

ਮੀਟਿੰਗ ਦੀ ਸਮਾਪਤੀ ਕਰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਅਤੇ ਕੌਮੀ ਸ਼ਾਹਮਾਰਗਾਂ ਰਾਹੀਂ ਸੰਪਰਕ ਵਧਾਉਣ ਲਈ ਆਪਣੀ ਵਚਨਬੱਧਤਾ ਵਿੱਚ ਅਡੋਲ ਹੈ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਜ਼ਮੀਨ ਪ੍ਰਾਪਤ ਕਰਨ ਵਿੱਚ ਸੂਬਾ ਸਰਕਾਰ ਦੀ ਸਫਲਤਾ ਇੰਨ੍ਹਾਂ ਪ੍ਰੋਜੈਕਟਾਂ ਨੂੰ ਨਿਰਵਿਘਨ ਅਮਲ ਵਿੱਚ ਲਿਆਉਣ ਲਈ ਰਾਹ ਪੱਧਰਾ ਕਰੇਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ।

Tags:

Advertisement

Latest News

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ
ਵਿਧਾਇਕ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ...
6000mAh ਬੈਟਰੀ ਅਤੇ 6GB RAM ਵਾਲਾ Realme C75 ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ
ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤ ਲਈ
1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਆਵੇਗਾ ਤਕਰੀਬਨ 2 ਕਰੋੜ ਰੁਪਏ ਦਾ ਖਰਚ
ਰੋਹਤਕ PGI ਵਿੱਚ 600 ਬਿਸਤਰਿਆਂ ਵਾਲਾ ਪ੍ਰਾਈਵੇਟ ਵਾਰਡ ਬਣਾਇਆ ਜਾਵੇਗਾ
'ਕੈਰੀ ਆਨ ਜੱਟਾ' ਦੀ ਟੀਮ ਧਮਾਕੇਦਾਰ ਵਾਪਸੀ ਲਈ ਤਿਆਰ
ਸਿਹਤ ਲਈ ਵਰਦਾਨ,ਆੜੂਆਂ ਦਾ ਸੇਵਨ