ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
By Azad Soch
On
ਚੰਡੀਗੜ੍ਹ, 14 ਜੂਨ:
ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।
ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ।
ਇਹ ਮੁਲਾਕਾਤ ਨਿੱਘੇ ਸੰਵਾਦ ਅਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ।
Related Posts
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...