ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਚੰਡੀਗੜ੍ਹ, 14 ਜੂਨ:

ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ।

ਇਸ ਇੰਸਟੀਚਿਊਟ ਦੇ ਤਿੰਨ ਕੈਡਿਟਾਂ- ਮੋਹਾਲੀ ਤੋਂ ਗੌਰਵ ਸਿੰਘ, ਬਠਿੰਡਾ ਤੋਂ ਨਿਖਿਲ ਬਾਂਸਲ ਅਤੇ ਹੁਸ਼ਿਆਰਪੁਰ ਤੋਂ ਸਮਯ ਸੈਣੀ- ਨੂੰ ਇੰਡੀਅਨ ਮਿਲਟਰੀ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਵਿਖੇ 156ਵੇਂ ਰੈਗੂਲਰ ਕੋਰਸ ਦੇ ਹਿੱਸੇ ਵਜੋਂ ਭਾਰਤੀ ਫੌਜ ਵਿੱਚ ਕਮਿਸ਼ਨ ਮਿਲਿਆ ਹੈ। ਇਸ ਮੌਕੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਸ੍ਰੀਲੰਕਾ ਆਰਮੀ ਕਮਾਂਡਰ ਅਤੇ ਆਈ.ਐਮ.ਏ. ਦੇ ਪਾਸਆਊਟ ਲੈਫਟੀਨੈਂਟ ਜਨਰਲ ਬੀ.ਕੇ.ਜੀ.ਐਮ. ਲਾਸੰਥਾ ਰੌਡਰਿਗੋ ਵੱਲੋਂ ਕੀਤਾ ਗਿਆ।

ਇਨ੍ਹਾਂ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਤਿੰਨ ਹੋਰ ਕੈਡਿਟਾਂ- ਬਠਿੰਡਾ ਤੋਂ ਯਸ਼ ਨੈਲਵਾਲ, ਮੋਹਾਲੀ ਤੋਂ ਕਨਿਸ਼ਕ ਚੌਹਾਨ ਅਤੇ ਰੋਪੜ ਤੋਂ ਅਭਿਨਵ ਮਿਸ਼ਰਾ- ਨੂੰ ਹੈਦਰਾਬਾਦ ਦੇ ਡੁੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏ.ਐਫ.ਏ.) ਵਿਖੇ 215ਵੇਂ ਕੋਰਸ ਦੀ ਕੰਬਾਈਨਡ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ ਆਫ ਆਰਮੀ ਸਟਾਫ ਜਨਰਲ ਉਪੇਂਦਰ ਦਿਵੇਦੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੱਲੋਂ ਕੀਤਾ ਗਿਆ।

ਨਵੇਂ ਕਮਿਸ਼ਨਡ ਅਧਿਕਾਰੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਆਪਣੇ ਫਰਜ਼ ਲਈ ਜੀਅ-ਜਾਨ ਲਗਾ ਦੇਣ ਅਤੇ ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਸਬੰਧੀ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਖਰਾ ਉਤਰਨ, ਦੇਸ਼, ਸੂਬੇ ਅਤੇ ਇੰਸਟੀਚਿਊਟ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਛੇ ਕੈਡਿਟਾਂ ਦੀ ਨਿਯੁਕਤੀ ਨਾਲ ਹੁਣ ਤੱਕ ਕੁੱਲ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣੇ ਹਨ। ਉਨ੍ਹਾਂ ਦੱਸਿਆ ਕਿ 15 ਕੈਡਿਟਾਂ ਨੂੰ ਵੱਖ-ਵੱਖ ਸਿਖਲਾਈ ਅਕੈਡਮੀਆਂ ਲਈ ਜੁਆਇਨਿੰਗ ਲੈਟਰ ਮਿਲ ਚੁੱਕੇ ਹਨ, ਜਦੋਂਕਿ 11 ਹੋਰ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646