ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਣ ਮੀਲ ਪੱਥਰ ਹੈ।

 

ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੀ.ਓ. ਸਟਾਫ਼ ਅਤੇ ਪੁਲਿਸ ਸਟੇਸ਼ਨ ਦੀਆਂ ਟੀਮਾਂ ਵੱਲੋਂ ਉੱਨਤ ਨਿਗਰਾਨੀ ਤਕਨੀਕ, ਤਕਨੀਕੀ ਸਹਾਇਤਾ ਅਤੇ ਰਣਨੀਤਕ ਯੋਜਨਾਬੰਦੀ ਦੀ ਸਹਾਇਤਾ ਅਤੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਗਈ, ਜਿਸ ਦੇ ਸਿੱਟੇ ਵਜੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 14 ਪੀ.ਓਜ਼ ਨੂੰ ਕਾਬੂ ਕੀਤਾ ਗਿਆ। ਅਪ੍ਰੈਲ ਵਿੱਚ 10 ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਗੌੜੇ ਅਪਰਾਧੀਆਂ 'ਤੇ ਲਗਾਤਾਰ ਕਾਰਵਾਈ ਕੀਤੀ ਗਈ। ਜਲੰਧਰ ਪੁਲਿਸ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ।

 

ਉਨ੍ਹਾਂ ਕਿਹਾ ਕਿ ਸਿਰਫ਼ 30 ਦਿਨਾਂ ਵਿੱਚ 14 ਭਗੌੜੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਕਮਿਸ਼ਨਰੇਟ ਪੁਲਿਸ ਜਲੰਧਰ ਦੇ ਸਮਰਪਿਤ ਯਤਨਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਕਿ ਕਾਨੂੰਨ ਤੋਂ ਬਚਣਾ ਕੋਈ ਵਿਕਲਪ ਨਹੀਂ ਹੈ, ਕਾਨੂੰਨੀ ਕਾਰਵਾਈ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।

Advertisement

Latest News

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...
ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ