ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

- ਕੈਬਨਿਟ ਮੰਤਰੀ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ

- ਹਰ ਸੰਕਟ ਵਿੱਚ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ ‘ਆਪ’ ਸਰਕਾਰ : ਡਾ.ਬਲਜੀਤ ਕੌਰ

 

ਚੰਡੀਗੜ੍ਹ, 20 ਅਪ੍ਰੈਲ 2025 - ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ ਦੀ ਨਿੱਜੀ ਤੌਰ ‘ਤੇ ਆਰਥਿਕ ਮਦਦ ਕਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਮਦਦ ਵਜੋਂ ਦੇਣ ਦਾ ਐਲਾਨ ਕੀਤਾ।

 

ਕੈਬਨਿਟ ਮੰਤਰੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੋਥਾ ਅਤੇ ਚੱਕ ਦੂਹੇਵਾਲਾ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪੀੜਤ ਕਿਸਾਨ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਕਟ ਵਿੱਚ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ।

 

ਡਾ ਬਲਜੀਤ ਕੌਰ ਨੇ ਕੈਬਨਿਟ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਤੁਰੰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ,’’ਅਜਿਹੇ ਦੁੱਖਦਾਈ ਹਾਲਾਤ ਵੇਖਣ ਤੋਂ ਬਾਅਦ ਮੈਂ ਆਪਣੀ ਇੱਕ ਮਹੀਨੇ ਦੀ ਤਨਖਾਹ ਇਨ੍ਹਾਂ ਪਰਿਵਾਰਾਂ ਨੂੰ ਦੇ ਕੇ ਮਦਦ ਕਰਨ ਦਾ ਫੈਸਲਾ ਕੀਤਾ ਹੈ।’’

 

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਹਨ ਅਤੇ ਅਸੀਂ ਕਿਸੇ ਵੀ ਹਾਲਤ ਵਿੱਚ ਆਪਣੇ ਅਨਦਾਤਾਵਾਂ ਨੂੰ ਇੱਕਲਾ ਨਹੀਂ ਛੱਡਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਇੱਕ ਵਿਭਾਗ ਅਜਿਹੀ ਕਿਸੇ ਵੀ ਅਣਹੋਣੀ ਘਟਨਾ ਵਿੱਚ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਲਈ ਵਚਨਬੱਧ ਹੈ।

 

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਮਾਂ ਇਕ ਦੂਜੇ ਦਾ ਹੌਂਸਲਾ ਵਧਾਉਣ ਅਤੇ ਜ਼ਰੂਰਤਮੰਦਾਂ ਦੇ ਨਾਲ ਖੜ੍ਹਨ ਦਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅੱਗ ਤੋਂ ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਉਣ।

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਆਕਲੈਂਡ ਦੇ ਪੰਜਾਬੀ ਸਿੱਖ ਪਰਵਾਰ ਨਾਲ ਸਬੰਧਤ ਫੁੱਟਬਾਲਰ ਸਰਪ੍ਰੀਤ ਸਿੰਘ ਦੀ ਫ਼ੀਫ਼ਾ ਵਿਸ਼ਵ ਕੱਪ 2026 ਲਈ ਨਿਊਜ਼ਲੀਂਡ ਦੀ ਆਲ ਵ੍ਹਾਈਟਸ ਫ਼ੀਫ਼ਾ ਵਿਸ਼ਵ ਟੀਮ ਵਿਚ ਚੋਣ ਹੋ ਗਈ ਹੈ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ