ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੋਆ ਦੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਸੱਦਾ

ਚੰਡੀਗੜ੍ਹ 23 ਅਕਤੂਬਰ 2025:

ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਹੋਣ ਵਾਲੇ ਆਗਾਮੀ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਰਮ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੇ ਨਿਰਸਵਾਰਥ ਕੁਰਬਾਨੀ ਲਈ 'ਹਿੰਦ ਦੀ ਚਾਦਰ' ਵਜੋਂ ਜਾਣਿਆ ਜਾਂਦਾ ਹੈ, ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਗੋਆ ਦੇ ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਦੀ ਲੜੀ ਦਾ ਜ਼ਿਕਰ ਕੀਤਾ ਹੋਇਆ ਹੈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, 'ਤੇ ਕਰਵਾਏ ਜਾਣੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਸਮਾਗਮ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਮਨੁੱਖੀ ਅਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਆਜ਼ਾਦੀ ਦੀ ਰਾਖੀ ਲਈ ਦਿੱਤੇ ਗਏ ਸਰਵਉੱਚ ਬਲੀਦਾਨ ਨੂੰ ਯਾਦ ਕਰਨ ਲਈ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜ਼ਾਦੀ, ਸਹਿਣਸ਼ੀਲਤਾ ਅਤੇ ਨਿਆਂ ਦਾ ਸੰਦੇਸ਼ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ