ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਚੰਡੀਗੜ੍ਹ, 16 ਜੂਨ

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇੱਕ ਦਰਜਨ ਮੁਲਾਜਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮੇਟੀ ਨੇ ਸਬੰਧਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵੱਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੋਜਗਾਰ ਪੀ.ਐਸ.ਟੈਟ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ, ਡੈਮੋਕੈਟਿਕ ਟੀਚਰਜ਼ ਫਰੰਟ, ਆਦਰਸ਼  ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ।

ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਵਿੱਚ ਸ਼ਾਮਲ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਵਿੱਤ ਮੰਤਰੀ ਨੇ ਮੁਲਾਜ਼ਮ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਇੰਨ੍ਹਾਂ ਨੂੰ ਨਿਰਪੱਖ ਢੰਗ ਨਾਲ ਸਮੇਂ ਸਿਰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਮੁਲਾਜਮਾਂ ਦੇ ਮਸਲਿਆਂ ਨੂੰ ਰਚਨਾਤਮਕ ਗੱਲਬਾਤ ਰਾਹੀਂ ਹੱਲ ਕਰਨ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ।

ਮੀਟਿੰਗ ਵਿੱਚ ਸ਼ਿਰਕਤ ਕਰਨ ਵਾਲੇ ਯੂਨੀਅਨ ਮੈਂਬਰਾਂ ਵਿੱਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਤੋਂ ਜੌਲੀ ਸਿੰਗਲਾ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਸੈਂਟਰ ਆਫ ਟਰੇਡ ਯੂਨੀਅਨ ਤੋਂ ਦੇਵ ਰਾਜ ਵਰਮਾ, ਮੱਖਣ ਸਿੰਘ, ਜਸਮੇਰ ਕੌਰ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਤੋਂ ਰਜਿੰਦਰ ਸਿੰਘ, ਪਰਵੀਨ ਸ਼ਰਮਾ, ਜਗਮੋਹਨ ਸਿੰਘ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ ਤੋਂ ਰਮਨਪ੍ਰੀਤ ਸਿੰਘ, ਮਲਕੀਅਤ ਸਿੰਘ, ਹਰਦੀਪ ਸਿੰਘ, ਬੇਰੋਜਗਾਰ ਪੀ.ਐਸ.ਟੈਟ ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਰਾਕੇਸ਼ ਕੁਮਾਰ, ਹਰਬੰਸ ਸਿੰਘ, ਕਿਰਨਦੀਪ ਕੌਰ, ਡੈਮੋਕੈਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੁਮਾਰ, ਡਾ. ਟੀਨਾ, ਆਦਰਸ਼  ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਤੋ ਜਸਬੀਰ ਸਿੰਘ, ਅਮਰਜੋਤ ਜੋਸ਼ੀ, ਸੁਖਦੀਪ ਕੌਰ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ ਤੋਂ ਹਰਵਿੰਦਰ ਸ਼ਰਮਾ, ਮਨਦੀਪ ਸਿੰਘ, ਮਨਦੀਪ ਕੌਰ, ਮਾਣਭੱਤਾ ਵਰਕਰ ਸਾਂਝਾ ਮੋਰਚਾ ਤੋਂ ਮਮਤਾ ਸ਼ਰਮਾ, ਮਨਦੀਪ ਕੌਰ, ਸ਼ਕੁੰਤਲਾ ਸ਼ਰਮਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਤੋਂ ਗੁਰਨਾਮ ਸਿੰਘ ਵਿਰਕ, ਤਰਸੇਮ ਸਿੰਘ, ਅਨੁਜ ਕੁਮਾਰ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਤੋਂ ਡਾ. ਜਤਿੰਦਰ ਸਿੰਘ, ਡਾ. ਪੁਨੀਤ, ਡਾ. ਜਸਲੀਨ ਕੌਰ ਅਤੇ ਪੰਜਾਬ ਰੋਡਵੇਜ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸ਼ਾਮਿਲ ਸਨ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ