ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ ਭਰਤੀ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ ਭਰਤੀ!

Chandigarh,28, March,2024,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਲੈਕੇ ਖਬਰ ਸਾਹਮਣੇ ਆ ਰਹੀ ਹੈ,ਮੀਡੀਆ ਰਿਪੋਰਟਾਂ ਦੇ ਮੁਤਾਬਿਕ ਸੀਐਮ ਭਗਵੰਤ ਮਾਨ ਦੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ,ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ,ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ (CM Bhagwant Mann) ਨੇ ਖੁੱਦ ਦਿੱਤੀ ਸੀ,ਉਹਨਾਂ ਨੇ 26 ਜਨਵਰੀ ਮੌਕੇ ਲੁਧਿਆਣਾ ‘ਚ ਰੱਖੇ ਸਰਕਾਰੀ ਸਮਾਗਮ ਵਿੱਚ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ,ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ।

ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ,ਉਨ੍ਹਾਂ ਅੱਗੇ ਕਿਹਾ ਕਿ-ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ,ਜੋ ਵੀ ਆਵੇ ਤੰਦਰੁਸਤ ਆਵੇ,ਹਰ ਕੋਈ ਇਹ ਅਰਦਾਸ ਕਰੇ, ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ (Fortis Hospital) ਦਾਖਲ ਕਰਵਾ ਦਿੱਤਾ ਗਿਆ ਹੈ,ਦੱਸ ਦੇਈਏ ਕਿ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2023 ਵਿੱਚ ਹੋਇਆ ਸੀ,ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ,ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ,ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ,ਡਾ. ਗੁਰਪ੍ਰੀਤ ਕੌਰ (Dr. Gurpreet Kaur) ਹਰਿਆਣਾ ਦੇ ਰਹਿਣ ਵਾਲੇ ਹਨ।

Advertisement

Latest News

ਜਿਲ੍ਹਾ ਸ੍ਰੀ  ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ
ਬਾਬਾ ਬੰਦਾ ਬਹਾਦਰ ਗਰੁੱਪ ਆਫ਼ ਇੰਸਟਚਿਊਟਸ ਵਿਖੇ ਕੁਇਜ਼,ਜਾਗੋ ਤੇ ਨਾਟਕ ਰਾਹੀਂ ਦਿੱਤਾ ਵੋਟਰ ਜਾਗਰੂਕਤਾ ਸੰਦੇਸ਼
ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ
ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ