ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ

Chandigarh, 12 February 2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ,ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ  ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ  (Sri Guru Ravidas Ji) ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ,ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ (Guru Ravidas Ji) ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।     

Advertisement

Latest News

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
*ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ* *ਸਿਹਤ ਕਾਰਡ ਬਣਾਉਣ ਤੋਂ ਲੈ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ