ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ
By Azad Soch
On
ਫ਼ਰੀਦਕੋਟ, 6 ਮਈ- ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮਿਤੀ 7 ਮਈ ਨੂੰ ਦੁਪਿਹਰ 3.30 ਵਜੇ ਫਰੀਦਕੋਟ ਦੇ ਫੁਹਾਰਾ ਚੌਂਕ (ਝੰਡਾ ਚੌਂਕ) ਵਿਖੇ ਆ ਕੇ ਸੰਗਤਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਤਹਿਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਪ੍ਰਤੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਜਾਵੇਗਾ। ਸ. ਸੇਖੋਂ ਨੇ ਦੱਸਿਆ ਕਿ ਜਿਲ੍ਹੇ ਦੀਆਂ ਸੰਗਤਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸੰਬੋਧਨ ਵੀ ਕਰਨਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ ਇੱਕਠੇ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਇਸ ਦਾ ਹਿੱਸਾ ਬਣਨ।
Related Posts
Latest News
18 May 2026 14:25:52
ਫਿਲਮ 19 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ

