ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ 'ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ 'ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪਟਿਆਲਾ, 3 ਫਰਵਰੀ:
ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ 'ਤੇ ਚੱਲ ਰਹੀ ਖਬਰ ਦੇ ਮਾਮਲੇ 'ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਮੀਟਿੰਗ ਕਰਕੇ ਦੋਸ਼ੀਆਂ ਖਿਲਾਫ਼ ਸਖਤ ਕਰਵਾਈ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਮੌਜੂਦ ਸਨ।
ਚੇਅਰਮੈਨ ਕੰਵਰਦੀਪ ਸਿੰਘ ਨੇ 10 ਸਾਲਾਂ ਬੱਚੇ ਨੂੰ ਗਰਮ ਪ੍ਰੈਸ ਲਗਾਕੇ ਕੀਤੇ ਗਏ ਇਸ ਗ਼ੈਰ-ਮਨੁੱਖੀ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਮਿਸ਼ਨ ਅਜਿਹੇ ਮਾਮਲਿਆਂ ਨਾਲ ਸਖਤੀ ਨਾਲ ਨਜਿੱਠੇਗਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।
ਪੀੜਤ ਬੱਚੇ ਨੂੰ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬੱਚੇ ਦਾ ਇਲਾਜ ਕਰਵਾਇਆ ਹੈ, ਉਥੇ ਹੀ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਡੀ.ਐਸ.ਪੀ. ਮਨੋਜ ਗੋਰਸੀ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਵੀ ਮੌਜੂਦ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ
ਮੋਹਾਲੀ ਦੇ ਜ਼ੀਰਕਪੁਰ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ
'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ