ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ-ਵਿਧਾਇਕ ਅਮਨਦੀਪ ਕੌਰ ਅਰੋੜਾ

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ-ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ, 23 ਮਈ:

 

            ਪੰਜਾਬ ਸਿੱਖਿਆ ਕ੍ਰਾਂਤੀਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ  ਵਿੱਚ 9.55 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ।

            ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

            ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਰੰਗ ਲਿਆਉਣ ਲੱਗ ਪਈਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਵਿਕਾਸ ਦੀਆਂ ਅਨੰਤ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਉਹਨਾਂ ਨੂੰ ਜੇਕਰ ਮੌਕੇ ਮਿਲਦੇ ਰਹਿਣ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ