ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਜਲੰਧਰ, 5 ਮਈ: ਸਕੂਲ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਗਈ ਹੈ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ 4.41 ਲੱਖ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ 33.58 ਲੱਖ ਰੁਪਏ ਦੇ ਵਿਕਾਸ ਕੰਮ ਸ਼ਾਮਲ ਹਨ, ਜੋ ਅੱਜ ਇਨ੍ਹਾਂ ਸਕੂਲਾਂ ਵਿੱਚ ਸਮਰਪਿਤ ਕੀਤੇ ਗਏ।

ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪ੍ਰਤਾਪਪੁਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਨਾਲ ਤਿਆਰ ਚਾਰਦਿਵਾਰੀ ਦਾ ਉਦਘਾਟਨ ਕੀਤਾ ਗਿਆ।

ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਹਰ ਪੱਖੋਂ ਬਿਹਤਰੀਨ ਸਹੂਲਤਾਂ ਨਾਲ ਲੈਸ ਹਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ-ਤਰੀਕਿਆਂ ਨਾਲ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

   ਇਸ ਮੌਕੇ ਸਕੂਲ ਦੇ ਅਧਿਆਪਕਾਂ ਤੋਂ ਇਲਾਵਾ ਸਮੁੱਚਾ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨ ਸਭਾ ਹਲਕਾ ਫਿਲੌਰ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਅਪਰਾ ਵਿਖੇ 32.58 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਅਪਰਾ ਵਿਖੇ 1.86 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਤੁਰਨ ਵਿਖੇ 1.20 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਸਾਨੀ ਵਿਖੇ 1.35 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

Tags:

Advertisement

Latest News

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ