ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਤਰਨ ਤਾਰਨ 17 ਅਪਰੈਲ:

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ।

ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿੱਸਾ ਸਿੱਖਿਆ ਲਈ ਰੱਖਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਸੰਵਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਟ੍ਰੇਨਿੰਗ ਕਰਵਾਈ ਗਈ, ਤਾਂ ਜੋ ਉਹ ਆਪਣੇ ਅਤੇ ਵਿਦੇਸ਼ਾਂ ਦੀ ਪੜ੍ਹਾਈ ਵਿੱਚੋਂ ਮਿਲੇ ਤਜ਼ਰਬੇ ਨਾਲ ਵਿਦਿਆਰਥੀਆਂ ਨੂੰ ਉੱਚ ਕੋਟੀ ਦੀ ਸਿੱਖਿਆ ਦੇ ਸਕਣ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਹਲਕਾ ਪੱਟੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਪੰਨਗੋਟਾ, ਸਰਕਾਰੀ ਹਾਈ ਸਕੂਲ ਪਰਿੰਗੜੀ, ਸਰਕਾਰੀ ਐਲੀਮੈਂਟਰੀ ਸਕੂਲ ਰੱਤਾ ਗੁੱਦਾ, ਸਰਕਾਰੀ ਹਾਈ ਸਕੂਲ ਬੁਰਜ ਪੂਹਲਾ,  ਸਰਕਾਰੀ ਸੀ. ਸੈਕੰ. ਸਕੂਲ ਮਰਹਾਣਾ ਅਤੇ ਸਰਕਾਰੀ ਹਾਈ ਸਕੂਲ ਖਾਰਾ ਵਿਖੇ ਲੱਗਭੱਗ 01 ਕਰੋੜ 10 ਲੱਖ 38 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਚੇਅਰਮੈਨ ਸ. ਦਿਲਬਾਗ ਸਿੰਘ, ਡੀਈਓ ਐਲੀਮੈਂਟਰੀ ਸਿੱਖਿਆ ਜਗਵਿੰਦਰ ਸਿੰਘ ਲਹਿਰੀ, ਹਲਕਾ ਇੰਚਾਰਜ ਜਸਵਿੰਦਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ, ਬੱਚਿਆਂ ਦੇ ਮਾਪੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸੀ।

Tags:

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ