ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ - ਵਿਧਾਇਕ ਦਹੀਯਾ

ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ

ਫ਼ਿਰੋਜ਼ਪੁਰ, 8 ਮਈ 2025 ( ਸੁਖਵਿੰਦਰ ਸਿੰਘ):- ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤਣਾਅ ਦੀ ਇਸ ਸਥਿਤੀ ਵਿੱਚ ਉਹ ਆਪਣੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ।

ਉਨ੍ਹਾਂ ਕਿਹਾ ਕਿ ਅੱਤਵਾਦ ਖਿਲਾਫ਼ ਭਾਰਤ ਦੀ ਇਸ ਲੜਾਈ ਵਿੱਚ ਅਸੀਂ ਸਾਰੇ ਦੇਸ਼ ਅਤੇ ਆਪਣੀਆਂ ਸੈਨਾਵਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਇਕ ਸਰਹੱਦੀ ਖੇਤਰ ਹੈ ਅਤੇ ਇਸ ਖੇਤਰ ਦੇ ਲੋਕ ਜੁਝਾਰੂ ਹਨ ਜੋ ਹਮੇਸ਼ਾ ਤੋਂ ਹੀ ਅਜਿਹੀਆਂ ਸਥਿਤੀਆਂ ਵਿਚ ਆਪਣੀ ਭਾਰਤੀ ਫੌਜ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਫੌਜ ਦੇ ਜਵਾਨਾਂ ਉੱਤੇ ਮਾਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਅਜਿਹੀ ਕੋਈ ਵੀ ਅਫ਼ਵਾਹ ਨਾ ਫੈਲਾਈ ਜਾਵੇ ਜਿਸ ਨਾਲ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਪੈਦਾ ਹੋਵੇ ।

Tags: Punjab news

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ