ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3,69,07,500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਦਿਵਿਆਗਜਨਾਂ ਅਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ।

ਸਰਕਾਰ ਦੇ ਦ੍ਰਿੜ ਸਮਰਥਨ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਦੇਸ਼ ਲਈ ਇਹਨਾਂ ਬਹਾਦਰਾਂ ਵੱਲੋਂ ਕੀਤੀ ਬੇਮਿਸਾਲ ਸੇਵਾ ਲਈ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਹਰ ਸੰਭਵ ਕਦਮ ਚੁੱਕਦੀ ਰਹੇਗੀ।Pic (17)

Tags:

Advertisement

Latest News

ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਖਰਬੂਜ਼ਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਖਰਬੂਜ਼ਾ
ਖਰਬੂਜ਼ੇ ਵਿੱਚ ਲਗਭਗ 90% ਪਾਣੀ ਹੁੰਦਾ ਹੈ
ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਹੋਇਆ ਗਰਮੀਆਂ ਦੀਆਂ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ
 ਡੋਨਾਲਡ ਟਰੰਪ ਦੀ ਧੀ ਟਿਫਨੀ ਟਰੰਪ ਅਤੇ ਉਨ੍ਹਾਂ ਦੇ ਪਤੀ ਮਾਈਕਲ ਬੋਲੋਸ ਆਪਣੀ ਭਾਰਤ ਫੇਰੀ ਦੌਰਾਨ ਆਗਰਾ ਪਹੁੰਚੇ
ਅਮਰੀਕਾ ਵਿੱਚ H-1B ਵੀਜ਼ਾ ਉੱਤੇ ਰਹਿ ਰਹੇ ਵਿਦੇਸ਼ੀ ਪੇਸ਼ੇਵਰਾਂ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਵੱਲੋਂ ਇੱਕ ਵੱਡੀ ਰਾਹਤ ਦਿੱਤੀ
ਹਰਿਆਣਾ ਦੇ ਫ਼ਤਿਹਬਾਦ ਜ਼ਿਲ੍ਹੇ ਦੇ ਟੋਹਾਣਾ ਖੇਤਰ ਦੇ ਪਿੰਡ ਬੋਸਤੀ ਦੀ ਪੂਜਾ ਨੇ ਹਾਂਗਕਾਂਗ ਵਿਚ ਰਚਾ ਇਤਿਹਾਸ
ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ'