ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਚੰਡੀਗੜ੍ਹ, 8 ਅਗਸਤ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿੱਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਇੱਕ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪੜ੍ਹਾਈ ਵਿੱਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲ ਨਿਰਮਾਣ ਵੱਲ ਪੰਜਾਬ ਸਰਕਾਰ ਦੀ ਨਿਰੰਤਰ ਕੋਸ਼ਿਸ਼ ਦਾ ਹਿੱਸਾ ਹੈ। ਇਹ ਉਪਰਾਲਾ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚਿਤ ਰਹਿਣ-ਸਹਿਣ ਦੀ ਸਹੂਲਤ ਦੇ ਕੇ ਉੱਚ ਸਿੱਖਿਆ ਹਾਸਲ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗਾ।

ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦਰਤ ਵਿਕਾਸ, ਆਤਮ ਨਿਰਭਰਤਾ ਅਤੇ ਸਮਰੱਥਾ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੀਆਂ ਸ਼੍ਰੇਣੀਆਂ ਦੇ ਕਈ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝਾ ਰਹਿਣਾ ਪੈਂਦਾ ਸੀ, ਜਿਸ ਕਰਕੇ ਸਰਕਾਰ ਵੱਲੋਂ ਨਵੇਂ ਹੋਸਟਲ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰ ਵੀ ਉਚੇਰੀ ਸਿੱਖਿਆ ਸੰਸਥਾਵਾਂ 'ਚ ਨਵੇਂ ਹੋਸਟਲ ਨਿਰਮਾਣ ਲਈ ਤਜਵੀਜ਼ਾਂ ਮੰਗੀਆਂ ਗਈਆਂ ਹਨ, ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਚੰਗੇ ਰਹਿਣ-ਸਹਿਣ ਦੀ ਸਹੂਲਤ ਦਿੱਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੇਵਲ ਢਾਂਚਾਗਤ ਵਿਕਾਸ ਨਹੀਂ, ਸਗੋਂ ਪੱਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ 'ਤੇ ਮਜ਼ਬੂਤ ਕਰਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਹਿਲਕਦਮੀਆਂ ਭਵਿੱਖ 'ਚ ਹੋਰ ਵਿਦਿਆਰਥੀ ਅਨੁਕੂਲ ਸਕੀਮਾਂ ਦਾ ਰਾਹ ਖੋਲ੍ਹਣਗੇ। 

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ