ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਯਤਨਸ਼ੀਲ - ਭੁੱਲਰ
-ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਇਕ ਰਣਬੀਰ ਭੁੱਲਰ ਨੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ
- ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਉਜਵਲ ਭਵਿੱਖ ਲਈ ਯਤਨਸ਼ੀਲ - ਭੁੱਲਰ
ਫ਼ਿਰੋਜ਼ਪੁਰ 27 ਮਈ 2025 ( ਸੁਖਵਿੰਦਰ ਸਿੰਘ):- ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਕਾਮਲ ਵਾਲਾ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਸ਼ਹਾਲ ਸਿੰਘ ਵਾਲਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ, ਬੀ.ਐਨ.ਓ ਸ਼੍ਰੀ ਅਨੁਕੂਲ ਪੰਛੀ ਹਾਜ਼ਰ ਸਨ।
ਇਸ ਮੌਕੇ ਆਯੋਜਿਤ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਉੱਜਵਲ ਭਵਿੱਖ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਉਪਰਾਲੇ ਤਹਿਤ ਜ਼ਿਲ੍ਹੇ ਦੇ ਟੌਪਰ ਬੱਚਿਆਂ ਲਈ ‘ਇਕ ਦਿਨ ਡੀ.ਸੀ./ਐਸ.ਐਸ.ਪੀ. ਦੇ ਨਾਲ’ ਅਤੇ ਬੱਚਿਆਂ ਨੂੰ ਅੱਗੇ ਜਾ ਕੇ ਚੰਗੇ ਵਿਸ਼ੇ ਚੁਣਨ ਸਬੰਧੀ ‘ਮੈਂਟਰਸ਼ਿਪ ਪ੍ਰੋਗਰਾਮ’ ਆਯੋਜਿਤ ਕਰਵਾਏ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਤਹਿਤ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਬੱਚਿਆਂ ਨੂੰ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਨਿਵੇਕਲਾ ਉਪਰਾਲਾ ਹੈ ਜੋ ਨਿਸ਼ਚਿਤ ਰੂਪ ਨਾਲ ਬੱਚਿਆਂ ਦੇ ਉੱਜਵਲ ਭਵਿੱਖ ਲਈ ਲਾਹੇਵੰਦ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਵਧੀਆ ਪੜ੍ਹਾਈ ਦੇ ਨਾਲ-ਨਾਲ ਹੁਣ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵਧੀਆ ਅਤੇ ਸਾਫ ਸੁਥਰਾ ਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਇਹ ਕਾਰਜ ਇਸੇ ਤਰ੍ਹਾਂ ਅੱਗੇ ਵੀ ਜਾਰੀ ਰਹਿਣਗੇ।
ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਸਿੱਖਿਆ ਕੋਆਰਡੀਨੇਟਰ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ, ਗੁਰਜੀਤ ਸਿੰਘ ਚੀਮਾ, ਬਲਦੇਵ ਸਿੰਘ ਮੱਲ੍ਹੀ (ਬਲਾਕ ਪ੍ਰਧਾਨ), ਜਸਬੀਰ ਸਿੰਘ (ਬੱਗੇ ਵਾਲਾ), ਹਿਮਾਂਸ਼ੂ ਠੱਕਰ, ਅਮਰਿੰਦਰ ਸਿੰਘ ਸੁਖਦੇਵ ਸਿੰਘ ਸਰਪੰਚ (ਭੱਦਰੂ), ਮਨਪ੍ਰੀਤ ਸਿੰਘ (ਰੱਖੜੀ), ਸੁਰਿੰਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ ਵਿਭਾਗ, ਬਲਕਾਰ ਸਿੰਘ ਗਿੱਲ, ਸੰਦੀਪ ਕੁਮਾਰ, ਮੈਡਮ ਜਸਬੀਰ ਕੌਰ ਗਿੱਲ, ਮੈਡਮ ਪਰਮਿੰਦਰਜੀਤ ਕੌਰ, ਅਮਿਤ ਸੋਨੀ, ਗੁਰਵਿੰਦਰ ਸਿੰਘ, ਸ਼ਵਿੰਦਰ ਕੁਮਾਰ, ਤਰਸੇਮ ਸਿੰਘ ਤੋਂ ਇਲਾਵਾ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਹਾਜ਼ਰ ਸਨ।
*****


