ਪੰਜਾਬ ਸਰਕਾਰ ਨੇ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ ਦੇਣ ਲਈ ਦੁਬਾਰਾ ਖੋਲ੍ਹਿਆ ਪੋਰਟਲ
By Azad Soch
On
ਮਾਲੇਰਕੋਟਲਾ 01 ਨਵੰਬਰ ,
ਖੇਤੀਬਾੜੀ ਅਤੇ ਕਿਸਾਨ ਭਲਾਈ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ ਤਾਂ ਕਿ ਇਸ ਵਰਗ ਦੇ ਕਿਸਾਨ ਇਸਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ। ਸਿਵਾਏ ਜ਼ਿਲ੍ਹਾ ਤਰਨਤਾਰਨ ਬਾਕੀ ਸਾਰੇ ਜ਼ਿਲ੍ਹਿਆਂ ਦੇ ਐਸ.ਸੀ. ਵਰਗ ਨਾਲ ਸਬੰਧਤ ਕਿਸਾਨ ਆਪਣੀਆਂ ਅਰਜੀਆਂ 3 ਨਵੰਬਰ 2025 ਤੱਕ agrimachinerypb.com ਪੋਰਟਲ ਰਾਹੀਂ ਦੇ ਸਕਦੇ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ ਧਰਮਿੰਦਰ ਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਵੱਧ ਤੋਂ ਵੱਧ ਕਿਸਾਨ ਇਸ ਮੌਕੇ ਦਾ ਲਾਹਾ ਲੈਣ। ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ/ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ/ਰੇਕ, ਸ਼ਰਬ/ਰੋਟਰੀ ਸ਼ਲੈਸ਼ਰ, ਪੈਡੀ ਸਟਰਾਅ ਚੌਪਰ/ਸ਼ਰੈਡਰ ਮਲਚਰ, ਕਰਾਪ ਰੀਪਰ, ਉਲਟਾਵੇਂ ਪਲਾਓ ਆਦਿ ਸ਼ਾਮਿਲ ਹਨ, ਇਸ ਤੋਂ ਇਲਾਵਾ ਹੋਰ ਮਸ਼ੀਨਾਂ ਦੀ ਸੂਚੀ ਪੋਰਟਲ ਤੋਂ ਦੇਖੀ ਜਾ ਸਕਦੀ ਹੈ। ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜੀਆਂ ਇਸੇ ਪੋਰਟਲ ਰਾਹੀਂ ਦਿੱਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਭਾਰੀ ਸਬਸਿਡੀ ਉੱਪਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਕਿ ਸੂਬੇ ਨੂੰ ਸਟੱਬਲ ਬਰਨਿੰਗ ਮੁਕਤ ਬਣਾਇਆ ਜਾ ਸਕੇ, ਕਿਸਾਨ ਇਸ ਵਿੱਚ ਆਪਣਾ ਯੋਗਦਾਨ ਜਰੂਰ ਦੇਣ।
Related Posts
Latest News
06 Dec 2025 20:43:00
ਅੰਮ੍ਰਿਤਸਰ 6 ਦਸੰਬਰ 2025===
ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ


