ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ


ਚੰਡੀਗੜ੍ਹ, 3 ਅਕਤੂਬਰ:


ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।”

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਧੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ, ਸਸ਼ਕਤ ਅਤੇ ਸਮਾਵੇਸ਼ੀ ਰਾਜ ਵੱਲ ਵੱਧ ਰਿਹਾ ਹੈ। 

Advertisement

Latest News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਸਤੌਜ (ਸੰਗਰੂਰ), 30 ਅਪ੍ਰੈਲ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ
ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ
ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ
ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ
ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ