ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ। ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿਸ ਨਾਲ ਕਈ ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸੇ ਤਰ੍ਹਾਂ ਨਵੀਂ ਸੜਕ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੀ ਆਵਾਜਾਈ ਹੋਰ ਮਜ਼ਬੂਤ ਹੋਵੇਗੀ।
  ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ, ਹਰ ਹਲਕੇ ਅਤੇ ਹਰ ਪਿੰਡ ਵਿੱਚ ਲੋਕ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਕਾਰਨ ਹੀ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ।  

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ