ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਚੰਡੀਗੜ੍ਹ, ਨਵੰਬਰ 12

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਸ਼ੇਸ਼ ਤੌਰ ‘ਤੇ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਮੁਕੰਮਲ ਜਾਣਕਾਰੀ ਮੰਤਰੀ ਨੂੰ ਦਿੱਤੀ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਦੀਆਂ ਮੁਸਕਲਾਂ ਦਾ ਹੱਲ ਜਿਲ੍ਹਾ ਪੱਧਰ ‘ਤੇ ਹੀ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦੀ ਵੰਡ ਅਤੇ ਹੋਰ ਸਹੂਲਤਾਂ ਮਿੱਥੇ ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਵਾਰ ਮੈਮੋਰੀਅਲ ਦੇ ਨਵੀਨੀਕਰਣ ਸਬੰਧੀ ਵੀ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।

ਮੰਤਰੀ ਸ਼੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਇਸ ਕੰਮ ਲਈ ਸਰਕਾਰ ਵੱਲੋਂ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-03-2026 ਅੰਗ 694 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-03-2026 ਅੰਗ 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ...
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ