ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ

ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ

ਮਲੋਟ / ਸ੍ਰੀ ਮੁਕਤਸਰ ਸਾਹਿਬ 17 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਸਮਾਜਿਕ ਤੇ ਆਰਥਿਕ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਂ ਅਤੇ ਸਿਹਤ ਤੋਂ ਇਲਾਵਾ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ ਅਤੇ ਆਮ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਪੂਰਾ ਲਾਭ ਮਿਲ ਰਿਹਾ ਹੈ।
ਉਹਨਾਂ ਅੱਗੇ ਕਿਹਾ ਸਰਕਾਰ ਵਲੋਂ ਨਸ਼ੇ ਵਰਗੀ ਭੈੜੀ ਬਿਮਾਰੀ ਨੂੰ ਜੜ੍ਹੋਂ ਖਤਮ ਲਈ “”ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸਦੇ ਸਾਰਥਿਕ ਨਤੀਜੇ ਆ ਰਹੇ ਹਨ ਤਾਂ ਜ਼ੋ ਰੰਗਲੇ ਸਮਾਜ ਦੀ ਸਿਰਜਨਾ ਹੋ ਸਕੇ ।
ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਜਾਇਜ ਨਸ਼ਾ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ।
ਇਸ ਮੌਕੇ ਉਹਨਾਂ ਪੰਜਾਬ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸ੍ਰੀ ਸਤਿਗੁਰਦੇਵ ਪੱਪੀ ਸਾਬਕਾ ਪ੍ਰਧਾਨ, ਸ੍ਰੀ ਅਰਸ ਸੰਧੂ ਪੀ.ਏ, ਸ੍ਰੀ ਛਿੰਦਰਪਾਲ ਸਿੰਘ ਪੀ.ਏ, ਸ੍ਰੀ ਸੰਦੀਪ ਕੁਮਾਰ ਭਵਨੀਆ ਪ੍ਰਧਾਨ ਮਜਦੂਰ ਯੂਨੀਅਨ,  ਜੋਨੀ ਗਰਗ, ਗਗਨ ਔਲਖ, ਹਰਮੇਲ ਸਿੰਘ ਐਮ.ਸੀ., ਜਸਦੇਵ ਸਿੰਘ ਸੰਧੂ ਐਮ.ਸੀ., ਯਾਦਵਿੰਦਰ ਸੋਹਣਾ, ਸੋਰਵ ਬਾਂਸਲ ਪ੍ਰਧਾਨ ਪੈਸਟੀਸਾਈਡ, ਜਗਨ ਨਾਥ ਸ਼ਰਮਾ, ਲਵ ਬੱਤਰਾ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।

Tags:

Advertisement

Latest News

ਗਰਮੀ ‘ਚ ਪਿਆਸ ਬੁਝਾਉਣ ਲਈ Cold Drink ਪੀਣਾ ਏ ਖਤਰਨਾਕ ਗਰਮੀ ‘ਚ ਪਿਆਸ ਬੁਝਾਉਣ ਲਈ Cold Drink ਪੀਣਾ ਏ ਖਤਰਨਾਕ
ਪਟਿਆਲਾ, 28, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-   ਭਿਆਨਕ ਗਰਮੀ ਵਿੱਚ ਤਾਪਮਾਨ 40-46 ਡਿਗਰੀ ਤੱਕ ਪਹੁੰਚ ਜਾਂਦਾ ਹੈ, ਤਾਂ ਸਾਨੂੰ ਲੱਗਦਾ...
ਲੱਦਾਖ ‘ਚ 5 ਨਵੇਂ ਜ਼ਿਲ੍ਹਿਆਂ ਦਾ ਐਲਾਨ
ਆਈ.ਪੀ.ਐਲ. 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਪੰਜਾਬ ਕਿੰਗਜ਼ ਦੀ ਜਿੱਤ ਦੀ ਮੁਹਿੰਮ ਨੂੰ ਆਖਰਕਾਰ ਰਾਜਸਥਾਨ ਰਾਇਲਜ਼ ਨੇ ਬਰੇਕ ਲਗਾ ਦਿੱਤੀ ਹੈ
ਜਾਸੂਸੀ ਅਤੇ ਸੰਵੇਦਨਸ਼ੀਲ ਸੂਚਨਾਵਾਂ ਸਾਂਝੀਆਂ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਯੂਟਿਊਬਰ ਜਸਬੀਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਨਿਯਮਤ ਜ਼ਮਾਨਤ ਦੇ ਦਿੱਤੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-04-2026 ਅੰਗ 634
ਦੇਸ਼ ਦੇ ਕਈ ਹਿੱਸਿਆਂ ਵਿੱਚ ਚੱਲ ਰਹੀ ਭਿਆਨਕ ਗਰਮੀ ਅਤੇ ਹੀਟਵੇਅ ਦੇ ਵਿਚਕਾਰ ਅੱਜ, 29 ਅਪ੍ਰੈਲ 2026 ਨੂੰ ਰਾਹਤ ਦੀ ਖ਼ਬਰ ਆਈ ਹੈ
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ