ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ

ਮਲੋਟ13 ਮਈ:

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਪਾਣੀਆਂ ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਸਲੇ ਸੁਣਨ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਲੋਕ ਮਿਲਣੀ ਦੌਰਾਨ ਕੈਬਨਟ ਮੰਤਰੀ ਨੇ ਦੁਕਾਨਦਾਰਾਂ ਅਤੇ ਹੋਰਨਾਂ ਲੋਕਾਂ ਦੇ ਜ਼ਿਆਦਾਤਰ ਮਸਲੇ ਅਤੇ ਸ਼ਿਕਾਇਤਾਂ ਮੌਕੇ ਤੇ ਹੀ ਹੱਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਸਮਾਂਬੱਧ ਅਤੇ ਜਵਾਬਦੇਹ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤਰ੍ਹਾਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

 

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਪੰਜਾਬ ਦਾ ਵਡਮੁੱਲਾ ਪਾਣੀ ਬੀਬੀਐਮਬੀ ਜ਼ਰੀਏ ਲੁੱਟਣਾ ਚਾਹੁੰਦੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਸਾਰੀ ਕੈਬਨਿਟ ਇਸ ਲੁੱਟ ਦਾ ਡੱਟ ਕੇ ਵਿਰੋਧ ਕਰ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨੰਗਲ ਡੈਮ ਤੇ ਪਹੁੰਚ ਕੇ ਬੀਐਮਬੀ ਦੇ ਅਧਿਕਾਰੀਆਂ ਨੂੰ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਤੋਂ ਵਰਜ ਰਹੇ ਹਨ ਅਤੇ ਨਾਲ ਹੀ ਪੰਜਾਬ ਸਰਕਾਰ ਦੇ ਹੋਰ ਮੰਤਰੀ ਵੀ ਲਗਾਤਾਰ ਸੂਬੇ ਦੇ ਹੱਕਾਂ ਲਈ ਧਰਨਾ ਦੇ ਰਹੇ ਹਨ।

 

ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਤੇ ਡਾਕਾ ਪੈਣ ਨਾਲ ਮਲੋਟ ਵਰਗੇ ਹਲਕੇ ਜੋ ਕਿ ਨਹਿਰਾਂ ਦੀਆਂ ਟੇਲਾਂ ਤੇ ਪੈਂਦੇ ਹਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਉਹਨਾਂ ਕਿਹਾ ਕਿ ਜੇਕਰ ਖੇਤੀਬਾੜੀ ਲਈ ਪੰਜਾਬ ਨੂੰ ਲੋੜੀਦਾ ਨਹਿਰੀ ਪਾਣੀ ਨਾ ਮਿਲਿਆ ਤਾਂ ਇਥੋਂ ਦੀ ਉਪਜਾਊ ਧਰਤੀ ਮਾਰੂਥਲ ਵੀ ਬਣ ਸਕਦੀ ਹੈ।

Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621