ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ - ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ - ਜਗਰੂਪ ਸਿੰਘ ਸੇਖਵਾਂ


ਗੁਰਦਾਸਪੁਰ, 17 ਜਨਵਰੀ (          ) - ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਾਲ ਦੇ ਅੰਤ ਤੱਕ 2100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਕੇ ਇੱਕ ਇਤਿਹਾਸਕ ਪ੍ਰਾਪਤੀ ਕੀਤੀ ਹੈ, ਜਿਸ ਵਿੱਚ ਨਹਿਰਾਂ ਦੀ ਵਿਆਪਕ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਨੂੰ ਸੁਰਜੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸਥਾਰਤ ਕਾਰਜਾਂ ਨਾਲ ਪਾਣੀ ਦੀ ਸਮਾਨ ਵੰਡ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਟੇਲਾਂ ਤੱਕ ਕਿਸਾਨਾਂ ਵਾਸਤੇ ਪਾਣੀ ਉਪਲਬਧ ਕਰਵਾ ਕੇ ਮਹੱਤਵਪੂਰਨ ਸੁਧਾਰ ਕੀਤਾ ਗਿਆ ਹੈ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਸਰਹਿੰਦ ਫੀਡਰ ਦੀ ਰੀਲਾਈਨਿੰਗ ਰਾਹੀਂ ਸੇਮ ਦੀ ਸਮੱਸਿਆ ਨੂੰ ਹੱਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ 671.478 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਇਸ ਪ੍ਰਾਜੈਕਟ ਵਿੱਚੋਂ ਹੁਣ ਤੱਕ 89.61 ਕਿੱਲੋਮੀਟਰ ਰੀਲਾਈਨਿੰਗ ਦੇ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਿਸ 'ਤੇ 543.43 ਕਰੋੜ ਰੁਪਏ ਖ਼ਰਚ ਹੋ ਚੁੱਕੇ ਹਨ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਸੂਬੇ ਭਰ ਵਿੱਚ ਖਾਲ਼ਿਆਂ ਦੀ ਬਹਾਲੀ ਸਬੰਧੀ ਮੁਹਿੰਮ ਦੇ ਵੀ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਦੋ ਤੋਂ ਤਿੰਨ ਦਹਾਕਿਆਂ ਤੱਕ ਬੰਦ ਪਏ 15947 ਖਾਲ਼ਿਆਂ ਨੂੰ ਵਿਭਾਗ ਨੇ ਸਫ਼ਲਤਾਪੂਰਵਕ ਸੁਰਜੀਤ ਕੀਤਾ ਹੈ। ਇਸ ਪਹਿਲਕਦਮੀ ਨਾਲ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਵਿੱਚ ਸਿੰਜਾਈ ਲਈ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।

ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਗਤੀਸ਼ੀਲ ਤਬਦੀਲੀ ਕਰਦਿਆਂ ਖਾਲ਼ਿਆਂ ਦੀ ਮੁਰੰਮਤ 25 ਸਾਲਾਂ ਤੋਂ ਪਹਿਲਾਂ ਨਾ ਕਰਨ ਸਬੰਧੀ ਪਾਬੰਦੀ ਹਟਾ ਦਿੱਤੀ ਹੈ ਜਿਸ ਨਾਲ ਖੇਤਰੀ ਅਧਿਕਾਰੀ ਹੁਣ ਤੁਰੰਤ ਖਾਲ਼ਿਆਂ ਦੀ ਮੁਰੰਮਤ ਅਤੇ ਬਹਾਲੀ ਸਬੰਧੀ ਕਾਰਜ ਕਰਨ ਦੇ ਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਮਨਰੇਗਾ ਅਤੇ ਸੂਬੇ ਦੇ ਫੰਡਾਂ ਨੂੰ ਜੋੜ ਕੇ ਸੂਬੇ ਨੇ ਸਿਰਫ਼ ਦੋ ਸਾਲਾਂ ਵਿੱਚ 700 ਕਿੱਲੋਮੀਟਰ ਤੱਕ ਫੈਲੇ 909 ਤੋਂ ਵੱਧ ਖਾਲ਼ਿਆਂ ਨੂੰ ਸੁਰਜੀਤ ਕੀਤਾ ਹੈ।

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ