ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ

ਚੰਡੀਗੜ੍ਹ, 26 ਜੂਨ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਸੀਨੀਅਰ ਵਿਭਾਗੀ ਅਧਿਕਾਰੀਆਂ ਅਤੇ ਜ਼ਿਲ੍ਹਾ ਐਸ.ਏ.ਐਸ ਨਗਰ (ਮੁਹਾਲੀ) ਦੇ ਅਧਿਕਾਰੀਆਂ, ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਦਾ ਸੰਕਲਪ ਲੈਂਦਿਆਂ ਕਿਹਾ ਕਿ ਐਸ.ਏ.ਐਸ ਨਗਰ (ਮੁਹਾਲੀ) ਦੀਆਂ ਸ਼ਹਿਰੀ ਸਥਾਨਕ ਇਕਾਈਆਂ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ।

ਵਿਭਾਗੀ ਅਧਿਕਾਰੀਆਂ ਨੂੰ ਸ਼ਹਿਰੀ ਵਿਕਾਸ ਦੇ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜਨ ਦੀ ਹਦਾਇਤ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੁਹਾਲੀ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਖੇ ਲੈਂਡ ਸਕੇਪਿੰਗ, ਸੜਕਾਂ ਦਾ ਵਿਕਾਸ, ਮੁਹਾਲੀ ਸ਼ਹਿਰ ਅਧੀਨ ਆਉਣੇ ਪਿੰਡਾਂ ਦਾ ਸੁੰਦਰੀ ਕਰਨ, ਸ਼ਹਿਰੀ ਨਾਗਰਿਕਾਂ ਦੀਆਂ ਸਹੂਲਤਾਂ ਦੇ ਕਾਰਜ, ਸ਼ਹਿਰਾਂ ‘ਚ ਉਸਾਰੀਆਂ ਜਾ ਰਹੀਆਂ ਇਮਾਰਤਾਂ ਨੂੰ ਸੁਰੱਖਿਆ ਦੇ ਨਿਯਮਾਂ ਤਹਿਤ ਉਸਾਰਨਾ ਯਕੀਨੀ ਬਣਾਇਆ ਜਾਵੇ।

ਡਾ. ਰਵਜੋਤ ਸਿੰਘ ਨੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਦੀ ਵਿਥਾਰਤ ਜਾਣਕਾਰੀ ਹਾਸਲ ਕਰਨ ਮਗਰੋਂ ਕਿਹਾ ਕਿ ਇਹ ਵਿਕਾਸ ਕਾਰਜ ਨਿਰਧਾਰਤ ਸਮੇਂ-ਸੀਮਾਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰੀ ਨਾਗਰਿਕਾਂ ਸਹੂਲਤਾਂ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਸ੍ਰੀਮਤੀ ਦੀਪਤੀ ਉੱਪਲ, ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਜਗਦੀਪ ਸਹਿਗਲ, ਕਮਿਸ਼ਨਰ ਨਗਰ ਨਿਗਮ ਮੁਹਾਲੀ ਸ. ਪਰਮਿੰਦਰ ਪਾਲ ਸਿੰਘ, ਏ.ਡੀ.ਸੀ. ਸ਼ਹਿਰੀ ਵਿਕਾਸ ਸ. ਅਨਮੋਲ ਸਿੰਘ ਧਾਲੀਵਾਲ, ਚੀਫ ਇੰਜੀਨੀਅਰ ਸ੍ਰੀ ਨਰੇਸ਼ ਬੱਤਾ ਅਤੇ ਨਗਰ ਕੌਂਸਲ ਖਰੜ, ਡੇਰਾਬਸੀ, ਰਾਜਪੁਰਾ, ਬਨੂੜ, ਜ਼ੀਰਕਪੁਰ, ਲਾਲੜੂ, ਨਵਾਂ ਗਾਓਂ, ਘੜੂੰਆਂ ਅਤੇ ਕੁਰਾਲੀ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ। 

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ