ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਭੁੱਲਰ 

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਭੁੱਲਰ 

ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ ਵੱਖ ਸਕੂਲਾਂ 'ਚ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ : ਭੁੱਲਰ 

ਫ਼ਿਰੋਜ਼ਪੁਰ 30 ਅਪ੍ਰੈਲ 2025 ( ਸੁਖਵਿੰਦਰ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਰਾਜ 'ਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਉਲੀਕੇ ਗਏ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨਾਂ ਦੀ ਲੜੀ 'ਚ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਗੋਲਬਾਗ, ਸਰਕਾਰੀ ਪ੍ਰਾਇਮਰੀ ਸਕੂਲ ਰਾਮੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਹਾਕੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਆਸਲ ਬਲਾਕ ਫ਼ਿਰੋਜ਼ਪੁਰ-2 ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼੍ਰੀ ਕੋਮਲ ਅਰੋੜਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ-2 ਸ਼੍ਰੀ ਰਾਜਨ ਨਰੂਲਾ ਹਾਜ਼ਰ ਸਨ। 

ਇਸ ਸਮਾਗਮ ਦੀ ਸ਼ੁਰੂਆਤ ਵਿੱਚ ਸਕੂਲ ਦੇ ਬੱਚਿਆਂ ਵੱਲੋਂ ਸਵਾਗਤੀ ਗੀਤ ਅਤੇ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਵਿੱਚ ਸਕੂਲ ਦੇ ਵਿਕਾਸ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੀਤੇ ਜਾ ਰਹੇ ਇਹ ਸੁਧਾਰ ਰਾਜ ਦੇ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਵਿਦਿਆਰਥੀਆਂ ਲਈ ਬਿਹਤਰ ਮਾਹੌਲ ਪ੍ਰਦਾਨ ਕਰਦੇ ਹਨ ਜਿਸ ਨਾਲ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਸਿੱਖਿਆ ਸਮੇਤ ਹੋਰਨਾਂ ਖੇਤਰਾਂ ਵਿਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੁਧਾਰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ। 

ਇਸ ਮੌਕੇ ਰਾਜ ਬਹਾਦਰ ਸਿੰਘ ਗਿੱਲ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਸ਼ਹਿਰੀ, ਗੁਰਜੀਤ ਸਿੰਘ ਚੀਮਾ, ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਕਟੋਰਾ, ਅਮਰਿੰਦਰ ਸਿੰਘ ਬਰਾੜ, ਸੁਰਿੰਦਰ ਸਿੰਘ ਗਿੱਲ, ਸੀ.ਐੱਚ.ਟੀ ਪਰਮਿੰਦਰਜੀਤ ਕੌਰ, ਗੰਗਨ ਕੰਤੋੜ, ਰਜਨੀਸ਼ ਸ਼ਰਮਾ, ਸੁਖਦੇਵ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਦਲੇਰ ਸਿੰਘ ਸਰਪੰਚ, ਡਾ.ਜਸਪਾਲ ਸਿੰਘ, ਲਖਵਿੰਦਰ ਸਿੰਘ ਮੰਗਾ ਸਰਪੰਚ, ਸਕੂਲਾਂ ਦੇ ਅਧਿਆਪਕ ਸਕੂਲ ਪ੍ਰਿੰਸੀਪਲ,ਸਕੂਲ ਮੁਖੀ, ਬੱਚਿਆਂ ਦੇ ਮਾਤਾ-ਪਿਤਾ, ਪਿੰਡ ਦੇ ਸਰਪੰਚ ਅਤੇ ਮੈਂਬਰ, ਸਕੂਲ ਮੈਨੇਜਮੈਂਟ ਕਮੇਟੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Tags: Bhuller

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ