ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ:

ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।

ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

 ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ  ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।

ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ। 

Advertisement

Latest News

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਮਾਨਸਾ, 10 ਮਾਰਚ:ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ...
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ
ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ