ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

*ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ*

 *ਚੰਡੀਗੜ੍ਹ, 10 ਮਾਰਚ 2026* ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।

ਇਸ ਦਾ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਸਵਾਲ ਦਾ ਜਵਾਬ ਦਿੰਦਿਆਂ ਕੀਤਾ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸੜਕ ਰਾਜਪੁਰਾ ਨੂੰ ਸੇਹਰਾ ਨਾਲ ਜੋੜਦੀ ਹੈ ਅਤੇ ਅੱਗੇ ਸੇਹਰਾ ਤੋਂ ਆਕੜ ਪਿੰਡ ਤੱਕ ਜਾਂਦੀ ਹੈ, ਜਿੱਥੇ ਇਤਿਹਾਸਕ ਗੁਰਦੁਆਰਾ ਨਿੰਮ ਸਾਹਿਬ ਸਸ਼ੋਬਿਤ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 9ਵੇਂ ਪਾਤਸ਼ਾਹ ਦੀ ਵਿਰਾਸਤ ਨੂੰ ਸੰਭਾਲਣ ਤੇ ਸਨਮਾਨ ਲਈ ਵਚਨਬੱਧ ਹੈI ਉਹਨਾਂ ਦੱਸਿਆ ਕਿ ਪ੍ਰਬੰਧਕੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਅੰਤਿਮ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

 ਸ. ਖੁੱਡੀਆਂ ਨੇ ਦੱਸਿਆ ਕਿ ਸਬੰਧਤ ਗ੍ਰਾਮ ਪੰਚਾਇਤਾਂ ਤੋਂ ਰਸਮੀ ਮਤੇ ਪ੍ਰਾਪਤ ਹੋਣ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਦੀ ਅਧਿਕਾਰਿਤ ਸਿਫਾਰਿਸ਼ ਤੋਂ ਤੁਰੰਤ ਬਾਅਦ ਇਸ ਸੜਕ ਦਾ ਨਾਂ ਨੌਵੇਂ ਪਾਤਸ਼ਾਹ ਦੇ ਨਾਮ ਉੱਤੇ ਰੱਖ ਦਿੱਤਾ ਜਾਵੇਗਾ।ਖੇਤੀਬਾੜੀ ਮੰਤਰੀ ਨੇ ਦੁਹਰਾਇਆ ਕਿ ਧਰਮ ਦੀ ਰਾਖੀ, ਮਾਨਵਤਾ ਦੀ ਭਲਾਈ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਪੀੜ੍ਹੀਆਂ ਤੱਕ ਪ੍ਰੇਰਿਤ ਕਰਦੀ ਰਹੇਗੀ।

 

Advertisement

Latest News

ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ ਇਨ੍ਹਾਂ ਨੇ ਬੱਚਿਆਂ ਨੂੰ ਪੜ੍ਹਨ ਨਹੀਂ ਦਿੱਤਾ, ਅੱਜ ਸਾਡੇ ਬੱਚੇ ਜੇ.ਈ.ਈ.-ਨੀਟ ਪਾਸ ਕਰ ਰਹੇ ਹਨ-ਭਗਵੰਤ ਸਿੰਘ ਮਾਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ...
ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਹੱਬ ਬਣਾਉਣ ਲਈ ਵਚਨਬੱਧ: ਸੰਜੀਵ ਅਰੋੜਾ
ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਸਮੁੱਚੀ ਪਾਰਟੀ ਨੂੰ ਵੀ ਅਧਿਕਾਰਤ ਤੌਰ ‘ਤੇ ਮੁਆਫ਼ੀ ਮੰਗਣ ਲਈ ਕਿਹਾ
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ
ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ