ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

ਚੰਡੀਗੜ੍ਹ, 21 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਹੀ ਮਹਿਲਾਵਾਂ ਦੀ ਭਲਾਈ ਲਈ ਵੀ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੀਆਂ ਕੰਮਕਾਜੀ ਔਰਤਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਮੁਹਾਲੀ ਵਿੱਚ ਇੱਕ ਆਧੁਨਿਕ ਵਰਕਿੰਗ ਵੂਮੈਨ ਹੋਸਟਲ ਦੀ ਉਸਾਰੀ ਸ਼ੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਰੁਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਮੋਹਾਲੀ ਅਤੇ ਚੰਡੀਗੜ੍ਹ ਆਉਣ ਵਾਲੀਆਂ ਔਰਤਾਂ ਨੂੰ ਕਿਫਾਇਤੀ ਅਤੇ ਸੁਰੱਖਿਅਤ ਰਿਹਾਇਸ਼ ਪ੍ਰਦਾਨ ਕਰੇਗੀ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਹੋਸਟਲ ਮੁਹਾਲੀ ਦੇ ਸੈਕਟਰ 79 ਵਿੱਚ ਸਥਿਤ 0.98 ਏਕੜ ਪਲਾਟ ਵਿੱਚ ਬਣਾਇਆ ਜਾਵੇਗਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਸਫਲਤਾਪੂਰਵਕ  ਨਿਰਭਯਾ ਫੰਡ ਦੇ ਤਹਿਤ 12.57 ਕਰੋੜ ਰੁਪਏ ਪ੍ਰਾਪਤ ਕੀਤੇ ਹਨ।  ਇਸ ਪ੍ਰਸਤਾਵ ਨੂੰ ਪਹਿਲਾਂ ਹੀ ਯੋਜਨਾ ਦੇ ਤਹਿਤ ਸਥਾਪਿਤ ਅਧਿਕਾਰਤ ਕਮੇਟੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ।

 ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਖਾਸ ਤੌਰ 'ਤੇ ਮੋਹਾਲੀ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਰਗੇ ਵੱਡੇ ਸ਼ਹਿਰਾਂ ਵਿੱਚ ਵਧੇਰੇ ਵਰਕਿੰਗ ਵੂਮੈਨ ਹੋਸਟਲ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਔਰਤਾਂ ਨੂੰ ਆਪਣੇ ਕਰੀਅਰ ਨੂੰ ਅੱਗੇ ਵਧਾਉਣ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਕੰਮਕਾਜੀ ਔਰਤਾਂ ਦੇ ਸਸ਼ਕਤੀਕਰਨ ਵਿੱਚ ਇੱਕ ਮਹੱਤਵਪੂਰਨ ਕਦਮ ਦੀ ਨਿਸ਼ਾਨਦੇਹੀ ਕਰਦਾ ਹੈ, ਉਹਨਾਂ ਨੂੰ ਮਾਣ ਨਾਲ ਰਹਿਣ ਅਤੇ ਕੰਮ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਦਾ ਹੈ।


ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਕਿ ਰਾਜ ਦੀਆਂ ਔਰਤਾਂ ਨੂੰ ਸੁਰੱਖਿਅਤ ਅਤੇ ਸਹੂਲਤਭਰੀ ਜ਼ਿੰਦਗੀ ਦੇ ਸਾਰੇ ਮੌਕੇ ਮਿਲਣ। 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ