ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 24 ਅਪਰੈਲ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ।

ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ, ਜਦਕਿ ਮਹੀਨੇ ਵਿੱਚ ਇੱਕ ਵਾਰ ਡਵੀਜ਼ਨ ਅਨੁਸਾਰ ਭੌਤਿਕ/ਫਿਜ਼ੀਕਲ ਮਿਲਣੀ ਹੋਵੇਗੀ।

ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੁਆਬਾ ਡਵੀਜ਼ਨਾਂ ਅਨੁਸਾਰ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਹਰ ਖੇਤਰ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਲਈ ਸੁਵਿਧਾ ਪ੍ਰਾਪਤ ਹੋ ਸਕੇ।

ਉਨ੍ਹਾਂ ਦੱਸਿਆ ਕਿ ਆਨਲਾਈਨ ਮਿਲਣੀ ਲਈ ਦਰਖਾਸਤਾਂ ਹਰ ਮਹੀਨੇ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਮਿਲਣੀ ਵਾਲੇ ਦਿਨ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਐਨ.ਆਰ.ਆਈ. ਪੰਜਾਬੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਹੈ।

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਵੀ.ਐਨ. ਜਾਡੇ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਸਪੈਸ਼ਲ ਸਕੱਤਰ ਐਨ.ਆਰ.ਆਈ. ਮਾਮਲੇ ਮਿਸਿਜ਼ ਅਮਨਦੀਪ ਕੌਰ, ਏਡੀਜੀਪੀ ਐਨ.ਆਰ.ਆਈ. ਮਾਮਲੇ ਸ਼੍ਰੀ ਆਰ.ਕੇ. ਜੈਸਵਾਲ ਅਤੇ ਏਆਈਜੀ ਸ਼੍ਰੀ ਅਜਿੰਦਰ ਸਿੰਘ ਵੀ ਹਾਜ਼ਰ ਸਨ।

 

Advertisement

Latest News

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ...
ਆਪ' ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ; ਜਿੱਥੇ ਜੀਵਨ ਬਚਾਉਣ ਲਈ ਮਿੰਟ-ਮਿੰਟ ਹੁੰਦੈ ਸਹਾਈ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ
ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ
ਬਾਹਰਲੇ ਰਾਜਾਂ ਤੋਂ ਕਣਕ ਦੀ ਅਣਅਧਿਕਾਰਤ ਸਪਲਾਈ ਨੂੰ ਰੋਕਣ ਲਈ ਬੋਹਾ ਤੇ ਸਰਦੂਲਗੜ੍ਹ ਹੱਦਾਂ 'ਤੇ ਬੈਰੀਅਰ ਸਥਾਪਿਤ
ਪਿੰਡ ਤਲਵੰਡੀ ਅਰਾਈਆਂ ‘ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜੈਯੰਤੀ