ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 28 ਜਨਵਰੀ:
 

ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ।
 
ਅੱਜ ਇੱਥੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।
  
ਮੰਤਰੀ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ।
 
ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।
 
ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ. ਐਮ.ਡੀ. ਪੀ.ਆਰ.ਟੀ.ਸੀ, ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਧਾਨ, ਸਮਸੇ਼ਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੈਸ਼ੀਅਰ ਅਤੇ ਜਗਤਾਰ ਸਿੰਘ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਸਨ। 

Advertisement

Latest News

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ 'ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ - ਇੰਚਾਰਜ ਸੁਦਰਸ਼ਨ ਸਿੰਘ
ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਅਧੀਨ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਦਾ ਪਹਿਲਾ ਬੈਚ ਸੰਪੰਨ