ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 7 ਨਵੰਬਰ:

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਸ ਦਾ ਲਾਭ 2 ਲੱਖ 76 ਹਜ਼ਾਰ 175 ਯੋਗ ਲਾਭਪਾਤਰੀਆਂ ਨੂੰ ਮਿਲ ਚੁੱਕਾ ਹੈ।


ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਚਾਲੂ ਵਿੱਤੀ ਸਾਲ 2025-26 ਦੌਰਾਨ 495 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।


ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਰੋਜ਼ਗਾਰ ਮੌਕਿਆਂ, ਹੁਨਰ ਵਿਕਾਸ ਅਤੇ ਸੁਵਿਧਾਜਨਕ ਬੁਨਿਆਦੀ ਢਾਂਚੇ ਰਾਹੀਂ ਇਹਨਾਂ ਨੂੰ ਸਸ਼ਕਤ ਬਣਾਉਣ ਲਈ ਕਦਮ ਤੇਜ਼ੀ ਨਾਲ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਮਦਦ ਕਰਨਾ ਨਹੀਂ, ਸਗੋਂ ਹਰ ਦਿਵਿਆਂਗ ਵਿਅਕਤੀ ਨੂੰ ਆਤਮ-ਨਿਰਭਰ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਦਿਵਿਆਂਗ ਵਿਅਕਤੀਆਂ ਲਈ ਚਲਾਈ ਜਾ ਰਹੀ ਵਿੱਤੀ ਸਹਾਇਤਾ ਯੋਜਨਾ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਵਿਅਕਤੀ ਇਸ ਸਹਾਇਤਾ ਤੋਂ ਵਾਂਝਾ ਨਾ ਰਹਿ ਜਾਵੇ। 

Advertisement

Latest News

ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਸੂਬਾ ਪੰਜਾਬ ਦੇਸ਼ ਭਰ `ਚੋਂ ਸਿਖਰਲੇ ਸਥਾਨ ’ਤੇ ਪਹੁੰਚਿਆ - ਹਰਜੋਤ ਸਿੰਘ ਬੈਂਸ
ਅੰਮ੍ਰਿਤਸਰ, 27 ਜੂਨ (       ) -  ‘ਬ੍ਰਾਈਟ ਮਾਈਂਡਜ਼ ਪੰਜਾਬ` ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ...
2027 ਚ' ਆਪ ਦੀ ਹਨੇਰੀ ਚ' ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ :+++ਮੰਤਰੀ ਗੋਇਲ
ਡਿਪਟੀ ਕਮਿਸ਼ਨਰ ਨੇ ਵਾਰਡਾਂ ‘ਚ ਵੋਟਰਾਂ ਨਾਲ ਕੀਤੀ ਗੱਲਬਾਤ, ਫਾਰਮ ਵੰਡੇ
ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਰਾਹੀਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਸਬੰਧੀ ਏ.ਆਈ. ਮਾਹਿਰ ਨਿਪੁੰਨ ਸਿਆਲ ਨਾਲ ਸੈਸ਼ਨ ਦੀ ਪ੍ਰਧਾਨਗੀ
ਐਸ.ਸੀ. ਬਹੁ-ਗਿਣਤੀ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ 'ਸੂਰਮੇ' ਵਜੋਂ ਕੀਤਾ ਸਨਮਾਨਿਤ
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ