ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਮਾਲੇਰਕੋਟਲਾ, 22 ਫ਼ਰਵਰੀ
 
ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ ਦਿੱਤਾ।
 
ਇਸ ਮੌਕੇ ਸੰਬੋਧਨ ਕਰਦੇ ਹੋਏ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਕਸ਼ਾ ਸਿਰਫ਼ ਇਕ ਰਸਮ ਨਹੀਂ, ਬਲਕਿ ਆਤਮਿਕ ਜਾਗਰਤੀ ਅਤੇ ਸੰਯਮ ਭਰੇ ਜੀਵਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਮਨ ਵਿੱਚ ਛੋਟੀ ਉਮਰ ਵਿੱਚ ਹੀ ਵੈਰਾਗ ਅਤੇ ਆਤਮ-ਕਲਿਆਣ ਦੀ ਭਾਵਨਾ ਜਾਗਦੀ ਹੈ, ਉਹ ਸਮਾਜ ਲਈ ਪ੍ਰੇਰਣਾ ਸਰੂਪ ਬਣਦੇ ਹਨ।
      
ਉਨ੍ਹਾਂ ਕਿਹਾ, “ਸੰਯਮ, ਸੱਚਾਈ ਅਤੇ ਅਹਿੰਸਾ ਦਾ ਮਾਰਗ ਮਨੁੱਖਤਾ ਨੂੰ ਉੱਚਾ ਚੁੱਕਦਾ ਹੈ। ਜੈਨ ਧਰਮ ਨੇ ਸਦੀਆਂ ਤੋਂ ਦੁਨੀਆ ਨੂੰ ਸ਼ਾਂਤੀ, ਦਇਆ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਅੱਜ ਦੀਕਸ਼ਾ ਲੈ ਰਹੀਆਂ ਵੈਰਾਗਨਆਂ ਦਾ ਇਹ ਫ਼ੈਸਲਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਸਾਰੇ ਸਮਾਜ ਲਈ ਮਾਣ ਦੀ ਗੱਲ ਹੈ।”
 
ਰਾਜਪਾਲ ਸ਼੍ਰੀ ਕਟਾਰੀਆ ਨੇ ਅਰਾਧਿਆ ਜੈਨ ਅਤੇ ਕਰੀਤਿਕਾ ਜੈਨ ਦੇ ਮਾਤਾ-ਪਿਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਪਣੇ ਦਿਲ ਦੇ ਟੁਕੜੇ ਨੂੰ ਧਰਮ ਮਾਰਗ 'ਤੇ ਸਮਰਪਿਤ ਕਰਨ ਜਾ ਰਹੇ ਹਨ, ਜੋ ਬਹੁਤ ਵੱਡਾ ਤਿਆਗ ਹੈ। ਉਨ੍ਹਾਂ ਕਿਹਾ ਕਿ ਇਨਸਾਨ ਆਪਣੇ ਕਰਮਾਂ ਨਾਲ ਅਮਰ ਹੁੰਦਾ ਹੈ ਅਤੇ ਸੰਯਮ ਦਾ ਜੀਵਨ ਸਭ ਤੋਂ ਉੱਚਾ ਜੀਵਨ ਮੰਨਿਆ ਗਿਆ ਹੈ।
    
ਉਨ੍ਹਾਂ ਨੇ ਜੈਨ ਸਮਾਜ ਦੀ ਏਕਤਾ, ਸੇਵਾ ਭਾਵਨਾ ਅਤੇ ਸੰਸਕਾਰਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਆਧਿਆਤਮਿਕ ਸਮਾਗਮ ਸਮਾਜ ਵਿੱਚ ਨੇਕੀ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ।
 
ਸਮਾਗਮ ਦੇ ਅੰਤ ਵਿੱਚ ਰਾਜਪਾਲ ਸ਼੍ਰੀ ਕਟਾਰੀਆ ਨੇ ਦੀਖਿਆਰਥੀਆਂ ਨੂੰ ਉੱਜਵਲ ਆਤਮਿਕ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਜੈਨ ਸਮਾਜ ਨੂੰ ਇਸ ਪਵਿੱਤਰ ਆਯੋਜਨ ਲਈ ਮੁਬਾਰਕਬਾਦ ਦਿੱਤੀ।
    
ਸਮਾਰੋਹ ਦੌਰਾਨ ਵੱਡੀ ਗਿਣਤੀ ਵਿੱਚ ਸਾਧਵੀਆਂ, ਸਮਾਜਕ ਆਗੂਆਂ ਅਤੇ ਭਗਤਜਨ ਹਾਜ਼ਰ ਰਹੇ ਅਤੇ ਆਤਮਿਕ ਅਨੰਦ ਦਾ ਅਨੁਭਵ ਕੀਤਾ ਗਿਆ।
 
ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਐਸ.ਐਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ