ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੂਨਕ/ਲਹਿਰਾ, 29 ਜੂਨ

ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ। ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਸਾਰ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਹੱਲ ਕਰਵਾਈਆਂ ਅਤੇ ਬਾਕੀਆਂ ਦੇ ਹੱਲ ਲਈ ਅਗਲੇਰੀ ਕਾਰਵਾਈ ਆਰੰਭ ਕਰਵਾਈ।

ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ। ਸੜਕਾਂ, ਗਲੀਆਂ, ਸਟਰੀਟ ਲਾਈਟਾਂ, ਪਾਰਕਾਂ, ਸ਼ਮਸ਼ਾਨਘਾਟਾਂ ਤੇ ਕਬਰਸਤਾਨਾਂ, ਪਾਣੀ ਦੀ ਨਿਕਾਸੀ ਅਤੇ ਸਕੂਲਾਂ ਸਬੰਧੀ ਵੱਡੇ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਹਲਕੇ ਦੀਆਂ ਸੜਕਾਂ ਦੀ ਕਾਇਆ ਕਲਪ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਹਲਕੇ ਦੀ ਕੋਈ ਸੜਕ ਅਜਿਹੀ ਨਹੀਂ ਰਹਿਣ ਦਿੱਤੀ ਜਾਵੇਗੀ, ਜਿਸ ਦੀ ਕਾਇਆ ਕਲਪ ਨਾ ਹੋਈ ਹੋਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾ ਰਿਹਾ ਹੈ। 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਇਤਿਹਾਸਕ ਫੈਸਲੇ ਨਾਲ ਲੋਕਾਂ ਨੂੰ ਬਹੁਤ ਲਾਭ ਹੋਇਆ ਹੈ। ਵੱਡੀ ਗਿਣਤੀ ਸਰਕਾਰੀ ਸੇਵਾਵਾਂ ਦਾ ਲਾਭ ਹੁਣ ਲੋਕਾਂ ਨੂੰ ਘਰਾਂ ਵਿੱਚ ਬੈਠੇ ਹੀ ਮਿਲ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ। ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ਕੇ ਨਸ਼ੇ ਦੇ ਤਸਕਰਾਂ ਲਈ ਇਹ ਡਰੱਗ ਰੂਟ ਬਣਿਆ ਹੋਇਆ ਸੀ, ਜਿਸ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ।
ਇਸ ਮਸਲੇ 'ਤੇ ਸਾਰੇ ਸਮਾਜ ਨੂੰ ਇਕਜੁਟ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਿੱਚ ਲੱਗੇ ਹੋਏ ਵਿਅਕਤੀਆਂ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜੋਂ ਖਤਮ ਕਰਨ ਲਈ ਦ੍ਰਿੜ੍ਹ ਹੈ।

ਸ਼੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਨਹਿਰੀ ਪਾਣੀ ਦੀ ਇਕ ਇਕ ਬੁੰਦ ਕਿਸਾਨਾਂ ਦੇ ਖੇਤਾਂ ਤਕ ਪੁਜਦੀ ਕੀਤੀ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਇਸੇ ਲੜੀ ਤਹਿਤ ਹਰ ਖੇਤ ਤਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਅਤੇ ਖਾਲੇ ਬਣਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਖਨੌਰੀ ਵਿਖੇ ਜਿਹੜੇ ਵੀ ਵਿਕਾਸ ਕਾਰਜ ਬਕਾਇਆ ਹਨ, ਉਹ ਹਰ ਹਾਲ ਤੈਅ ਸਮੇਂ ਵਿੱਚ ਪੂਰੇ ਕੀਤੇ ਜਾਣਗੇ। ਨਗਰ ਦੀ ਸਾਫ ਸਫਾਈ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਜਿਵੇਂ ਹੀ ਇਸ ਨਗਰ ਬਾਬਤ ਪ੍ਰੋਜੈਕਟ ਪੂਰੇ ਹੋਣਗੇ, ਇਸ ਨਗਰ ਦੀ ਦਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ। ਉਹਨਾਂ ਕਿਹਾ ਕਿ ਜਿਹੜੇ ਵੀ ਹਲਕਾ ਵਾਸੀ ਨੂੰ ਕੋਈ ਮੁਸ਼ਕਲ ਹੈ, ਉਹ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ, ਉਸ ਮੁਸ਼ਕਲ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਸਾਰੇ ਮਹਿਕਮਿਆਂ ਦੇ ਅਧਿਕਾਰੀ, ਟਰੱਕ ਯੂਨੀਅਨ ਦੇ ਪ੍ਰਧਾਨ ਬੀਰਭਾਨ ਕਾਂਸਲ, ਤਰਸੇਮ ਸਿੰਗਲਾ, ਸੁਰਿੰਦਰ ਕਰੋਦਾ, ਵਿਸ਼ਾਲ ਕਾਂਸਲ, ਅਸ਼ੋਕ ਕੁਮਾਰ, ਕੌਂਸਲਰ ਮਹਾਵੀਰ ਸ਼ਰਮਾ, ਜੋਰਾ ਸਿੰਘ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਖਨੌਰੀ ਮੰਡੀ, ਗਿਰਧਾਰੀ ਲਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਨੌਰੀ, ਅਨਿਲ ਕੁਮਾਰ, ਸੰਜੇ ਸਿੰਗਲਾ, ਕੌਂਸਲਰ ਬਲਵਿੰਦਰ ਸਿੰਘ, ਰੋਮੀ ਗੋਇਲ, ਸ਼ੀਸ਼ਪਾਲ ਮਲਿਕ, ਕੌਂਸਲਰ ਜੀਤੀ ਨੰਬਰਦਾਰ ਤੋਂ ਇਲਾਵਾ ਵੱਖ-ਵੱਖ ਸਮੂਹ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਆਗੂ ਹੋਰ ਹਾਜ਼ਰ ਸਨ। 
Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ