ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ

ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ

ਸਰਕਾਰੀ ਸੇਵਾਵਾਂ ਦਾ ਲਾਭ ਲੈਣ, ਸੂਝਾਅ ਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕੀਤਾ ਜਾ ਸਕਦੈ ਸੰਪਰਕ 

ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ

ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ 900 ਤੋਂ ਵਧੇਰੇ ਨਾਗਰਿਕ ਸੇਵਾਵਾਂ

ਫ਼ਿਰੋਜ਼ਪੁਰ 13 ਮਾਰਚ 2025 (ਸੁਖਵਿੰਦਰ ਸਿੰਘ ):- ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰਜੋਰ ਉਪਰਾਲੇ ਕੀਤੇ ਗਏ ਹਨ। ਨਾਗਰਿਕਾਂ ਨੁੰ ਸੁਖਾਵੇ ਮਾਹੌਲ ਵਿਚ ਤੇ ਖੱਜਲ -ਖੁਆਰੀ ਰਹਿਤ ਸੇਵਾਵਾਂ ਦੇਣ ਲਈ ਪ੍ਰਸ਼ਾਸਨਿਕ ਵਿਭਾਗ ਲਗਾਤਾਰ ਹੰਭਲੇ ਮਾਰ ਰਹੇ ਹਨ। ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ 900 ਤੋਂ ਵਧੇਰੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ।ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਸਰਕਾਰੀ ਸੇਵਾ ਦਾ ਲਾਭ ਲੈਣ ਲਈ, ਸੁਝਾਅ ਦੇਣ ਲਈ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ 98555-01076 'ਤੇ ਵਟਸਐਪ ਰਾਹੀਂ ਸੇਵਾ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲਿਆਂ ਸੇਵਾਵਾਂ ਸਬੰਧੀ ਆਨਲਾਇਨ ਟੋਕਨ ਬੁੱਕ ਕਰਨ ਦੇ ਨਾਲ-ਨਾਲ ਅਨੇਕਾ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਘਰ ਬੈਠੇ ਡੋਰ ਸਟੈਪ ਡਲਿਵਰੀ (DSD)ਰਾਹੀਂ ਘਰ ਬੈਠੇ ਸੇਵਾਵਾਂ ਲੈਣ ਲਈ 1076 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਿਰਜਣ ਦਾ ਮਕਸਦ ਲੋਕਾਂ ਦੀ ਖੱਜਲ -ਖੁਆਰੀ ਨੂੰ ਦੂਰ ਕਰਕੇ ਘਰ ਬੈਠੇ ਹੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਹਨ।

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ