ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 10 ਜੂਨ

 

             ਸੀਪਾਈਟ ਕੈਂਪਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨ ਫੌਜ ਵਿੱਚ ਅਗਨੀਵੀਰ ਦੀ ਜੂਨ 2025 ਮਹੀਨੇ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨਉਨ੍ਹਾਂ ਦਾ ਫਿਜ਼ੀਕਲ ਟੈਸਟ ਅਗਸਤ 2025 ਮਹੀਨੇ ਦੇ ਪਹਿਲੇ ਜਾਂ ਦੂਸਰੇ ਹਫ਼ਤੇ ਹੋਣ ਦੀ ਸੰਭਾਵਨਾ ਹੈ । 

 

        ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬਫਿਰੋਜ਼ਪੁਰਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫਿਜੀਕਲ ਟੈਸਟ ਦੀ ਟ੍ਰੇਨਿੰਗ ਚੱਲ ਰਹੀ ਹੈ। ਸ੍ਰੀ ਮੁਕਤਸਰ ਸਾਹਿਬਫਿਰੋਜ਼ਪੁਰਫਾਜਿਲਕਾਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਸਾਰੇ ਨੌਜਵਾਨਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਨੇ ਲਿਖਤੀ ਪੇਪਰ ਜੂਨ 2025 ਮਹੀਨੇ ਵਿੱਚ ਦੇਣਾ ਹੈਉਹ ਫਿ਼ਜੀਕਲ ਦੀ ਤਿਆਰੀ ਲਈ ਸਵੇਰੇ 0800 ਵਜ੍ਹੇ ਤੋਂ 1130 ਵਜ੍ਹੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀਪਾਈਟ ਕੈਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ । 

 

 

ਉਨ੍ਹਾਂ ਦੱਸਿਆ ਕਿ ਸਾਰੇ ਹੀ ਨੌਜਵਾਨਾਂ ਨੂੰ ਇਹ ਵੀ ਸੂਚਿਤ ਕੀਤਾ ਜਾਂਦਾ ਹੈ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਗਨੀਵੀਰ ਫੌਜ਼ ਦੀ ਭਰਤੀ ਸੀਪਾਈਟ ਕੈਂਪਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਹੋ ਰਹੀ ਹੈ ।  ਇਸ ਦਾ ਲਾਭ ਉਠਾਉਣ ਲਈ ਸਾਰੇ ਹੀ ਨੌਜਵਾਨ ਜਲਦੀ ਤੋਂ ਜਲਦੀ ਸੀਪਾਈਟ ਕੈਂਪਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਦੀ ਕ੍ਰਿਪਾਲਤਾ ਕਰਨ ।

 

            ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਿਜਸਟਰੇਸ਼ਨ ਦੀ ਇੱਕ ਕਾਪੀਦਸਵੀਂ ਦਾ ਅਸਲ ਸਰਟੀਫਿਕੇਟ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋਇੱਕ ਕਾਪੀ ਇੱਕ ਪੈੱਨਖਾਣਾ ਖਾਣ ਲਈ ਬਰਤਨ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

 

          ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।

 

ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 88728—02046, 78891—75575 ਅਤੇ 78888—48823 ਤੇ ਸਪੰਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ ਵਿਧਾਇਕ ਜਿੰਪਾ ਨੇ ਵਾਰਡ ਨੰਬਰ 2 ਦੀ ਵੈਲੀ ਹਾਈਟ ਕਲੋਨੀ ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 13 ਜੂਨ:        ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ
ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕਾਊਂਸਲਿੰਗ ਸੈਸ਼ਨ ਕਰਵਾਇਆ
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ
ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
ਐਸ ਐਸ. ਪੀ ਮਾਲੇਰਕੋਟਲਾ ਵੱਲੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਸਵਾਰਨ ਲਈ ਵਿਲੱਖਣ ਪਹਿਲ,ਦਫ਼ਤਰ ਬੁਲਾਕੇ ਕੀਤਾ ਪ੍ਰੇਰਿਤ