ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
 
ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
 
ਸੰਗਰੂਰ, 24 ਜਨਵਰੀ:
 
       ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਅਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
       ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ 2.08 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਜਿਸ ਨਾਲ ਅਨੁਸੂਚਿਤ ਜਾਤੀਆਂ ਦੇ 408 ਲਾਭਪਾਤਰੀਆਂ ਨੂੰ ਲਾਭ ਮਿਲੇਗਾ।
      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ  51,000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
       ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਾਈ ਜਾ ਰਹੀ ਹੈ ।
Tags:

Advertisement

Advertisement

Latest News

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ
ਚੰਡੀਗੜ੍ਹ 11 ਦਸੰਬਰ 2025:ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ...
'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ