ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਕੀਤੇ ਜਾਣਗੇ ਉਦਘਾਟਨ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਕੀਤੇ ਜਾਣਗੇ ਉਦਘਾਟਨ

  • ਜ਼ਿਲ੍ਹੇ ਦੇ ਪਿੰਡ ਲੁਠੇੜੀ, ਨੰਗਲ ਸਰਸਾ ਅਤੇ ਚਨੌਲੀ ਬੱਸੀ ਦੇ ਸਕੂਲਾਂ ਨੂੰ ਸਰਬੋਤਮ ਵਿੱਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ
  • ਸਿੱਖਿਆ ਮੰਤਰੀ ਹਰਜੋਤ ਬੈਂਸ ਵਿਦਿਆਰਥੀਆਂ ਤੇ ਮਾਪਿਆਂ ਦੇ ਹੋਣਗੇ ਰੂਬਰੂ

ਰੂਪਨਗਰ, 6 ਅਪ੍ਰੈਲ 2025:- ਸੂਬੇ ਵਿਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਜ਼ਿਲ੍ਹੇ ਵਿੱਚ ਅੱਜ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੀ ਗਈ। 

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ, ਹਲਕਾ ਰੂਪਨਗਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚਨੌਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬੱਸੀ, ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਸਰਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਸਰਸਾ ਸਕੂਲਾਂ ਦੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਰਬੋਤਮ ਵਿੱਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।

Advertisement

Advertisement

Latest News

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ
ਚੰਡੀਗੜ੍ਹ 11 ਦਸੰਬਰ 2025:ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ...
'ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ