ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ

*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਹਰ ਪੰਜਾਬੀ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਹਨ: ਹਰਪਾਲ ਸਿੰਘ ਚੀਮਾ*

*ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ ਸਿੰਘ ਚੀਮਾ*

*ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੇ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜੇਗੀ: ਹਰਪਾਲ ਸਿੰਘ ਚੀਮਾ*

*ਪੰਜਾਬ ਨੇ ਗੱਦਾਰਾਂ ਨੂੰ ਕਦੇ ਮੁਆਫ਼ ਨਹੀਂ ਕੀਤਾ, ਭਾਜਪਾ ਅਤੇ ਮੌਕਾਪ੍ਰਸਤਾਂ ਨੂੰ ਜਨਤਾ ਸਬਕ ਸਿਖਾਏਗੀ: ਹਰਪਾਲ ਸਿੰਘ ਚੀਮਾ*

*ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਸਤਿਕਾਰ ਬਹਾਲ ਰੱਖਾਂਗੇ, ਅਸੀਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈਂਦੇ ਹਾਂ: ਹਰਪਾਲ ਸਿੰਘ ਚੀਮਾ*

 

*ਚੰਡੀਗੜ੍ਹ 24 ਅਪ੍ਰੈਲ 2026* ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਅਤੇ ਇੱਥੋਂ ਦੇ ਲੋਕਾਂ 'ਤੇ ਗੈਰ-ਲੋਕਤੰਤਰੀ ਹਮਲਾ ਕੀਤਾ ਹੈ। ਉਨ੍ਹਾਂ ਇਸ ਨੂੰ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬੀ, ਜਿਨ੍ਹਾਂ ਨੇ ਇਤਿਹਾਸਕ ਤੌਰ 'ਤੇ ਦੇਸ਼ ਦੀ ਆਜ਼ਾਦੀ ਅਤੇ ਲੋਕਤੰਤਰ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਮੂੰਹ-ਤੋੜ ਜਵਾਬ ਦੇਣਗੇ।

 

 

 

ਇੱਕ ਬਿਆਨ ਵਿੱਚ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਭਾਜਪਾ ਨੇ ਪੰਜਾਬੀਆਂ ‘ਤੇ ਗੈਰ-ਲੋਕਤੰਤਰੀ ਤਰੀਕੇ ਨਾਲ ਹਮਲਾ ਕੀਤਾ ਹੈ। ਬਾਬਾ ਸਾਹਿਬ ਅੰਬੇਡਕਰ ਵੱਲੋਂ ਸੰਵਿਧਾਨ ਤਹਿਤ ਦਿੱਤਾ ਗਿਆ ਵੋਟ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਇਹ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਸਿੱਧਾ ਹਮਲਾ ਹੈ ਅਤੇ 3 ਕਰੋੜ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਪੰਜਾਬ ਨੇ ਇਸ ਦੇਸ਼ ਦੇ ਲੋਕਤੰਤਰ ਨੂੰ ਘੜਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਇਸ ਦੇਸ਼ ਦਾ ਲੋਕਤੰਤਰ ਪੰਜਾਬੀਆਂ ਦੇ ਖੂਨ ਅਤੇ ਕੁਰਬਾਨੀਆਂ 'ਤੇ ਉਸਾਰਿਆ ਗਿਆ ਹੈ। ਪੰਜਾਬੀਆਂ ਨੇ ਆਪਣਾ ਖੂਨ ਵਹਾ ਕੇ ਇਸ ਲੋਕਤੰਤਰ ਨੂੰ ਸਥਾਪਿਤ ਕਰਨ ਵਿੱਚ ਮਦਦ ਕੀਤੀ ਅਤੇ ਅੱਜ ਭਾਜਪਾ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।

 

 

 

ਪੰਜਾਬ ਦੇ ਮੰਤਰੀ ਨੇ ਦਾਅਵਾ ਕੀਤਾ ਕਿ ਅੱਜ 3 ਕਰੋੜ ਪੰਜਾਬੀ ਭਾਜਪਾ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਭਾਜਪਾ ਉਹ ਪਾਰਟੀ ਹੈ ਜਿਸ ਨੂੰ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਨੂੰ ਉਸ ਪਾਰਟੀ ਵਜੋਂ ਜਾਣਿਆ ਜਾਂਦਾ ਹੈ ਜਿਸ ਨੇ ਪੰਜਾਬ ਦੇ ਪਾਣੀਆਂ ਨੂੰ ਲੁੱਟਿਆ ਅਤੇ ਪੰਜਾਬ ਨੂੰ ਉਸ ਦੇ ਬਣਦੇ ਵਿੱਤੀ ਹਿੱਸੇ ਤੋਂ ਵਾਂਝਾ ਰੱਖਿਆ। ਅਜਿਹੀ ਪਾਰਟੀ ਦਾ ਸਮੁੱਚੇ ਪੰਜਾਬੀ ਇੱਕਜੁੱਟ ਹੋ ਕੇ ਡਟ ਕੇ ਵਿਰੋਧ ਕਰਨਗੇ।

 

 

 

‘ਆਪ’ ਦੇ 7 ਸੰਸਦ ਮੈਂਬਰਾਂ ਦੇ ਪਾਲਾ ਬਦਲਣ ਦੀ ਨਿਖੇਧੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਨ੍ਹਾਂ ਨੂੰ ‘ਆਪ’ ਨੇ ਸਨਮਾਨਿਤ ਕੀਤਾ ਅਤੇ ਪੰਜਾਬੀਆਂ ਦੀ ਆਵਾਜ਼ ਬਣਨ ਲਈ ਰਾਜ ਸਭਾ ਵਿੱਚ ਭੇਜਿਆ, ਉਨ੍ਹਾਂ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਭਾਵ ਹੇਠ ਆ ਕੇ ਪੰਜਾਬ ਨਾਲ ਧੋਖਾ ਕੀਤਾ ਹੈ। ਸੱਤਾ ਦੇ ਲਾਲਚ ਵਿੱਚ ਕੀਤਾ ਗਿਆ ਇਹ ਦਲ-ਬਦਲ ਸਿਰਫ਼ ਸਿਆਸੀ ਨਹੀਂ ਹੈ, ਸਗੋਂ ਪੰਜਾਬ ਦੇ ਹੱਕਾਂ ਨਾਲ ਵਿਸ਼ਵਾਸਘਾਤ ਹੈ। ਭਾਜਪਾ ਕਦੇ ਵੀ ਸੱਚਮੁੱਚ ਕਿਸੇ ਦੇ ਨਾਲ ਨਹੀਂ ਖੜ੍ਹੀ ਹੋਈ ਅਤੇ ਪੰਜਾਬੀ ਮੌਕਾਪ੍ਰਸਤਾਂ ਨੂੰ ਕਦੇ ਮੁਆਫ਼ ਨਹੀਂ ਕਰਦੇ।

 

 

 

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਪੰਜਾਬ ਤੋਂ ‘ਆਪ’ ਦੇ ਸੰਸਦ ਮੈਂਬਰਾਂ ਨੂੰ ਤੋੜ ਕੇ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕਤੰਤਰ ਵਿੱਚ ਵਿਸ਼ਵਾਸ ਨਹੀਂ ਰੱਖਦੀ। ਇਹ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਇਸ ਦੇਸ਼ ਦੇ ਲੋਕਤੰਤਰ ਲਈ ਖਤਰਾ ਹੈ, ਜਦੋਂਕਿ ‘ਆਪ’ ਸੰਵਿਧਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਅਸੀਂ ਸੰਵਿਧਾਨ ਦੀ ਰਾਖੀ ਅਤੇ ਸਤਿਕਾਰ ਲਈ ਲੜਦੇ ਰਹਾਂਗੇ ਅਤੇ ਭਾਜਪਾ ਨੂੰ ਸਬਕ ਸਿਖਾਉਂਦੇ ਰਹਾਂਗੇ।

 

 

 

ਪੰਜਾਬ ਦੇ ਵਿਰੋਧ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਪੰਜਾਬ ਅਤੇ ਪੰਜਾਬੀਆਂ ਨੇ ਉਨ੍ਹਾਂ ਨੂੰ ਵਾਰ-ਵਾਰ ਹਰਾਇਆ ਹੈ ਜਿਨ੍ਹਾਂ ਨੇ ਉਨ੍ਹਾਂ 'ਤੇ ਹਾਵੀ ਹੋਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਨੇ ਪੰਜਾਬ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਹਮੇਸ਼ਾ ਸਬਕ ਸਿਖਾਇਆ ਗਿਆ ਹੈ। ਅੱਜ ਭਾਜਪਾ ਲੋਕਾਂ ਨੂੰ ਡਰਾ-ਧਮਕਾ ਕੇ ਪੰਜਾਬ ਨੂੰ ਜਿੱਤ ਨਹੀਂ ਸਕਦੀ। 3 ਕਰੋੜ ਪੰਜਾਬੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਹਨ।

 

 

 

ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਲੰਬੇ ਸਮੇਂ ਤੱਕ ਜਦੋਂ ਪੰਜਾਬ ਵਿੱਚ ਭਾਜਪਾ ਅਤੇ ਅਕਾਲੀ ਦਲ ਦੀ ਸੱਤਾ ਸੀ, ਉਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਕੋਈ ਇਨਸਾਫ਼ ਨਹੀਂ ਮਿਲਿਆ। ਜਦੋਂ ਅਸੀਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਿਆਂਦਾ, ਤਾਂ ਭਾਜਪਾ ਨੇ ਸਾਡੇ ਮੈਂਬਰਾਂ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਕਿਉਂਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਨਹੀਂ ਚਾਹੁੰਦੀ।

 

 

 

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਰਣਨੀਤੀ ਦਾ ਹਿੱਸਾ ਹੈ ਕਿਉਂਕਿ ਉਹ ਜਾਣਦੇ ਹਨ ਕਿ 2027 ਵਿੱਚ ‘ਆਪ’ ਜਿੱਤਣ ਵਾਲੀ ਹੈ। ਪਰ ਅਸੀਂ ਦ੍ਰਿੜ ਹਾਂ। ਅਸੀਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਰਹਾਂਗੇ ਅਤੇ 2027 ਵਿੱਚ ਫਿਰ ਤੋਂ ਸਰਕਾਰ ਬਣਾਵਾਂਗੇ, ਜਦਕਿ ਇਹ ਯਕੀਨੀ ਬਣਾਵਾਂਗੇ ਕਿ ਭਾਜਪਾ ਨੂੰ ਪੰਜਾਬ ਵਿੱਚ ਮੁਕੰਮਲ ਹਾਰ ਦਾ ਸਾਹਮਣਾ ਕਰਨਾ ਪਵੇ।

 

 

 

‘ਆਪ’ ਦੇ ਸੰਕਲਪ ਨੂੰ ਦੁਹਰਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਈਡੀ, ਸੀਬੀਆਈ ਜਾਂ ਕੋਈ ਵੀ ਏਜੰਸੀ ਭੇਜੋ, ਸਾਨੂੰ ਕਿਸੇ ਵੀ ਜੇਲ੍ਹ ਵਿੱਚ ਭੇਜੋ, ਅਸੀਂ ਡਰਾਂਗੇ ਨਹੀਂ। ਅਸੀਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਾਂਗੇ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਦਾ ਸਤਿਕਾਰ ਬਹਾਲ ਰੱਖਾਂਗੇ। ਅਸੀਂ ਉਨ੍ਹਾਂ ਦੀ ਵਿਚਾਰਧਾਰਾ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਤੋਂ ਸੇਧ ਲੈਂਦੇ ਹਾਂ। ਅਸੀਂ ਟੁੱਟਾਂਗੇ ਨਹੀਂ, ਅਸੀਂ ਝੁਕਾਂਗੇ ਨਹੀਂ। ਅਸੀਂ ਮਰ ਸਕਦੇ ਹਾਂ, ਪਰ ਗੋਡੇ ਨਹੀਂ ਟੇਕਾਂਗੇ। ਅੱਜ ਜੋ ਹੋਇਆ ਹੈ ਉਹ ਕਾਇਰਤਾ ਨੂੰ ਦਰਸਾਉਂਦਾ ਹੈ ਅਤੇ ਇਸ ਨੇ ਦੇਸ਼ ਦੇ ਲੋਕਤੰਤਰ ਨੂੰ ਬਦਨਾਮ ਕੀਤਾ ਹੈ।

Advertisement

Latest News

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ
ਚੰਡੀਗੜ੍ਹ 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਪਾਸ ਕੀਤਾ...
ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਲੋਕਾਂ ਦੀਆਂ ਆਵਾਜਾਈ ਸਬੰਧੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਸੁਧਾਰ ਕਰਨ ਲਈ ਵਚਨਬੱਧ- ਹਰਪਾਲ ਜੁਨੇਜਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ: ਸਪੀਕਰ ਸੰਧਵਾਂ
ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸੰਗਰੂਰ ਡਿਪੂ ਅਤੇ ਬੱਸ ਅੱਡੇ ਦੀ ਅਚਨਚੇਤ ਚੈਕਿੰਗ
ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ
ਕੈਨੇਡਾ ‘ਚ ਮਾਸਕ ਪਹਿਨੇ ਨੌਜਵਾਨ ਨੇ ਬਜ਼ੁਰਗ ਸਿੱਖ ਨੂੰ ਮਾਰੇ ਧੱਕੇ