ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ 'ਪੰਜਾਬ ਸਿੱਖਿਆ ਕ੍ਰਾਂਤੀ' : ਡਾ. ਰਾਜ ਕੁਮਾਰ ਚੱਬੇਵਾਲ

ਮਿਆਰੀ ਸਿੱਖਿਆ ਦੀ ਅਲਖ ਜਗਾ ਰਹੀ ਹੈ 'ਪੰਜਾਬ ਸਿੱਖਿਆ ਕ੍ਰਾਂਤੀ' : ਡਾ. ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ, 14 ਮਈ :
       ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਪਿੰਡ ਜੱਟਪੁਰ ਅਤੇ ਚੱਗਰਾਂ ਦੇ ਸਰਕਾਰੀ ਸਕੂਲਾਂ ਵਿਚ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ 26.34 ਲੱਖ ਰੁਪਏ ਦੀ ਲਾਗਤ ਨਾਲ ਬਣੇ ਤਿੰਨ ਆਧੁਨਿਕ ਕਲਾਸ ਰੂਮਾਂ ਅਤੇ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਤਰਜੀਹ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਆਧੁਨਿਕ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ
    ਉਨ੍ਹਾਂ ਕਿਹਾ ਕਿ ਇਸ ਸਮੇਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ, ਜਿਸ ਕਾਰਨ ਇਨ੍ਹਾਂ ਸਕੂਲਾਂ ਵਿਚ ਦਾਖਲੇ ਲਈ ਮੁਕਾਬਲਾ ਵੀ ਵੱਧ ਰਿਹਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਸਿੱਖਿਆ ਸਬੰਧੀ ਵਿਚਾਰਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਸਿੱਖਿਆ ਹੀ ਇੱਕੋ ਇੱਕ ਅਜਿਹਾ ਮਾਧਿਅਮ ਹੈ ਜੋ ਵਿਅਕਤੀ ਨੂੰ ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦਾ ਹੈ ਅਤੇ ਉਸਨੂੰ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਸਿੱਖਿਆ ਉਹ ਹਥਿਆਰ ਹੈ ਜਿਸ ਨਾਲ ਅਸੀਂ ਦੁਨੀਆ ਬਦਲ ਸਕਦੇ ਹਾਂ।
        ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹਾਲ ਹੀ ਵਿਚ 5994 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਜਿਨ੍ਹਾਂ ਵਿਚੋਂ 700 ਅਧਿਆਪਕਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਨਿਯੁਕਤ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ 120 ਤੋਂ ਵੱਧ ਅਧਿਆਪਕ ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਤਾਇਨਾਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਰਾਖਵਾਂ ਰੱਖਿਆ ਹੈ, ਜਿਸ ਨਾਲ ਇਨ੍ਹਾਂ ਸੇਵਾਵਾਂ ਦੀ ਗੁਣਵੱਤਾ ਵਿਚ ਹੋਰ ਸੁਧਾਰ ਹੋਵੇਗਾ।
    ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਸੂਬੇ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇਣ ਦਾ ਸੱਦਾ ਦਿੱਤਾ ਕਿਉਂਕਿ ਇਹੀ ਇੱਕੋ ਇੱਕ ਸਾਧਨ ਹੈ ਜਿਸ ਨਾਲ ਸਮਾਜ ਨੂੰ ਖੁਸ਼ਹਾਲ ਅਤੇ ਬਰਾਬਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
       ਇਸ ਮੌਕੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਚੌਬੇ, ਪ੍ਰਿੰਸੀਪਲ ਕਰਨ ਸ਼ਰਮਾ, ਜ਼ਿਲ੍ਹਾ ਸਮਾਰਟ ਕਲਾਸ ਰੂਮ ਕੋਆਰਡੀਨੇਟਰ ਸਤੀਸ਼ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਮੀਨਾਕਸ਼ੀ ਵਸ਼ਿਸ਼ਟ, ਨੀਲਮ, ਰਜਨੀ, ਅੰਕੁਰ ਸ਼ਰਮਾ, ਸਰਜੂ ਸੂਰੀ, ਰਾਜੇਸ਼ ਕਪੂਰ, ਬਲਵਿੰਦਰ ਕੁਮਾਰ, ਬਲਦੇਵ ਸਿੰਘ, ਸਾਬਕਾ ਸਰਪੰਚ ਪ੍ਰੇਮ ਕੁਮਾਰ, ਅਨੁਰਾਧਾ  ਸਰਪੰਚ ਨਵਾਂ ਜੱਟਪੁਰ, ਗੁਰਮੀਤ ਸਿੰਘ, ਸਰਪੰਚ ਕੁਲਵਿੰਦਰ ਕੌਰ, ਸਮੇਤ ਕਈ ਪਤਵੰਤੇ ਵਿਅਕਤੀ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ