ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ‘ਫਾਸਟਟ੍ਰੈਕ ਪੰਜਾਬ ਪੋਰਟਲ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ‘ਫਾਸਟਟ੍ਰੈਕ ਪੰਜਾਬ ਪੋਰਟਲ’ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 17 ਜੂਨ (    ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਫਾਸਟਟ੍ਰੈਕ ਪੰਜਾਬ ਪੋਰਟਲ’ ਨਿਵੇਸ਼ਕਾਂ ਨੂੰ ਅਰਜੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਸੱਤਾ ਸੰਭਾਲਣ ਤੋਂ ਬਾਅਦ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਪੰਜਾਬ ਦੇਸ ਦਾ ਪਹਿਲਾ ਸੂਬਾ ਬਣ ਗਿਆ ਹੈਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈਉਹ ਇਨਵੈਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀ.ਐਲ.ਯੂ.ਜੰਗਲਾਤਪ੍ਰਦੂਸਣਫਾਇਰ ਬਿ੍ਰਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ। ਸਟੈਂਪ ਪੇਪਰ ਖਰੀਦਣ ਤੋਂ ਬਾਅਦ ਉਦਯੋਗਪਤੀ ਨੂੰ ਆਪਣੀ ਇਕਾਈ ਸਥਾਪਤ ਕਰਨ ਲਈ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਮਿਲ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਦੇਸ਼ ਦੇ ਕਈ ਹੋਰ ਸੂਬੇ ਵੀ ਇਸੇ ਰਣਨੀਤੀ ਨੂੰ ਅਪਣਾਉਣ ਵਿੱਚ ਦਿਲਚਸਪੀ ਦਿਖਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨਤਾਂ ਜੋ ਉਹ ਨਸ਼ਿਆਂ ਦੇ ਖਤਰੇ ਤੋਂ ਬਚ ਸਕਣ।

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ