ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ 1003.57 ਕਰੋੜ ਦਾ ਗ੍ਰੀਨਫੀਲਡ ਨਿਵੇਸ਼ ਕੀਤਾ ਆਕਰਸ਼ਿਤ : ਸੰਜੀਵ ਅਰੋੜਾ

ਚੰਡੀਗੜ੍ਹ 23 ਜਨਵਰੀ  2026* ਪੰਜਾਬ ਨੇ ਵਿਸ਼ੇਸ਼ ਸਟੀਲ ਨਿਰਮਾਣ ਖੇਤਰ ਵਿੱਚ ਇੱਕ ਵੱਡਾ ਗ੍ਰੀਨਫੀਲਡ ਨਿਵੇਸ਼ ਪ੍ਰਾਪਤ ਕੀਤਾ ਹੈ, ਜਿਸ ਨਾਲ ਰਾਜ ਦੇ ਉਦਯੋਗ ਜਗਤ ਨੂੰ ਹੋਰ ਮਜ਼ਬੂਤੀ ਮਿਲੀ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਲਗਭਗ 2,200 ਕਰੋੜ ਦੇ ਟਰਨਓਵਰ ਵਾਲਾ ਏ.ਆਈ.ਐਸ.ਆਰ.ਐਮ. ਮਲਟੀਮੈਟਲਜ਼ ਪ੍ਰਾਈਵੇਟ ਲਿਮਟਿਡ- ਜੋ ਅਰੋੜਾ ਆਇਰਨ ਗਰੁੱਪ ਦਾ ਹਿੱਸਾ ਹੈ , ਨੇ ਪਿੰਡ ਜਸਪਾਲੋਂ ਦੋਰਾਹਾ-ਖੰਨਾ ਰੋਡ, ਜ਼ਿਲ੍ਹਾ ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਲਈ 1003.57 ਕਰੋੜ ਦੇ ਨਿਵੇਸ਼ ਦਾ ਪ੍ਰਸਤਾਵ ਪੇਸ਼ ਕੀਤਾ ਹੈ।

ਇਹ ਪ੍ਰਾਜੈਕਟ ਲਗਭਗ 46 ਏਕੜ ਦੇ ਖੇਤਰ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਨਾਲ 920 ਤੋਂ ਵੱਧ ਵਿਅਕਤੀਆਂ ਲਈ ਰੁਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਵਿੱਚ ਉਦਯੋਗਿਕ ਰੁਜ਼ਗਾਰ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਪ੍ਰਾਜੈਕਟ ਤਿੰਨ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ ਅਤੇ ਜਿਸ ਦਾ ਪਹਿਲਾ ਪੜਾਅ  ਸਤੰਬਰ 2027 ਤੱਕ ਕਾਰਜਸ਼ੀਲ ਕਰਨ ਦਾ ਟੀਚਾ ਹੈ।

ਪ੍ਰਸਤਾਵਿਤ ਯੂਨਿਟ ਦੀ ਸਥਾਪਿਤ ਸਮਰੱਥਾ 5.40 ਲੱਖ ਮੀਟ੍ਰਿਕ ਟਨ ਪ੍ਰਤੀ ਸਾਲ (ਐਮਟੀਪੀਏ) ਹੋਵੇਗੀ ਅਤੇ ਇਥੇ ਕੱਚੇ ਮਾਲ ਵਜੋਂ ਸਕ੍ਰੈਪ ਅਤੇ ਫੈਰੋ ਅਲਾਏਜ਼ ਨੂੰ ਵਰਤਦਿਆਂ  ਰਾਊਂਡ ਬਾਰਜ਼, ਵਾਇਰ ਰਾਡ, ਕੁਆਇਲ ਅਤੇ ਫਲੈਟ ਤਿਆਰ ਕੀਤੇ ਜਾਣਗੇ। ਇਸ ਸਹੂਲਤ ਤਹਿਤ ਸਾਲ ਵਿੱਚ ਲਗਭਗ 350 ਦਿਨਾਂ ਲਈ ਟ੍ਰਿਪਲ-ਸ਼ਿਫਟ ਦੇ ਆਧਾਰ ’ਤੇ ਕੰਮ ਕਰਨ ਦੀ ਤਜਵੀਜ਼ ਹੈ ਤਾਂ ਜੋ ਵੱਡੇ ਪੱਧਰ ’ਤੇ ਅਤੇ ਨਿਰੰਤਰਤਾ ਨਾਲ ਕੰਮ ਕੀਤਾ ਜਾ ਸਕੇ ।

ਸ਼੍ਰੀ ਅਰੋੜਾ ਨੇ ਕਿਹਾ ਕਿ ਪਲਾਂਟ ਆਧੁਨਿਕ ਅਤੇ ਉੱਨਤ ਸਟੀਲ ਬਣਾਉਣ ਵਾਲੀਆਂ ਤਕਨਾਲੋਜੀਆਂ ਨਾਲ ਲੈਸ ਹੋਵੇਗਾ, ਜਿਸ ਵਿੱਚ ਇੰਡਕਸ਼ਨ ਫਰਨੇਸ, ਇਲੈਕਟ੍ਰਿਕ ਆਰਕ ਫਰਨੇਸ (ਈਏਐਫ਼), ਲੈਡਲ ਰਿਫਾਇਨਿੰਗ ਫਰਨੇਸ (ਐਲਆਰਐਫ), ਵੈਕਿਊਮ ਡੀਗੈਸਿੰਗ, ਆਰਗਨ ਆਕਸੀਜਨ ਡੀਕਾਰਬੁਰਾਈਜ਼ੇਸ਼ਨ , ਨਿਰੰਤਰ ਕਾਸਟਿੰਗ ਮਸ਼ੀਨਾਂ ਅਤੇ ਰੋਲਿੰਗ ਮਿੱਲਾਂ ਸ਼ਾਮਲ ਹਨ। ਇਹ ਤਕਨਾਲੋਜੀਆਂ ਅਜੋਕੇ ਦੌਰ ਵਿੱਚ ਵਧ ਮੰਗ ਵਾਲੀਆਂ ਉਦਯੋਗਿਕ ਐਪਲੀਕੇਸ਼ਨਾਂ ਲਈ ਉੱਚ-ਗੁਣਵੱਤਾ ਵਾਲੇ ਅਲਾਏ ਅਤੇ ਵਿਸ਼ੇਸ਼ ਸਟੀਲ ਉਤਪਾਦਾਂ ਦੇ ਉਤਪਾਦਨ ਨੂੰ ਸਮਰੱਥ ਬਣਾਉਣਗੀਆਂ।

ਸ਼੍ਰੀ ਅਰੋੜਾ ਨੇ ਕਿਹਾ,‘‘ਪ੍ਰਸਤਾਵਿਤ ਨਿਵੇਸ਼ ਪੰਜਾਬ ਦੇ ਮਿਸ਼ਰਤ ਧਾਤ ਅਤੇ ਵਿਸ਼ੇਸ਼ ਸਟੀਲ ਈਕੋਸਿਸਟਮ ਖਾਸ ਕਰਕੇ ਆਟੋਮੋਬਾਈਲ ਅਤੇ ਆਟੋਮੋਟਿਵ ਕੰਪੋਨੈਂਟ ਸੈਕਟਰ ਲਈ, ਜਿੱਥੇ ਉੱਚ-ਗਰੇਡ ਸਟੀਲ ਦੀ ਮੰਗ ਲਗਾਤਾਰ ਵੱਧ ਰਹੀ ਹੈ, ਨੂੰ ਵੱਡੇ ਪ ੱਧਰ ’ਤੇ ਮਜ਼ਬੂਤ ਕਰੇਗਾ ।’’ ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਜੈਟ ਉੱਤਰੀ ਭਾਰਤ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਧਾਤੂ ਕੇਂਦਰ ਵਜੋਂ ਲੁਧਿਆਣਾ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ, ਮੁੱਲ ਵਾਧਾ, ਰੁਜ਼ਗਾਰ ਪੈਦਾ ਕਰਨ ਅਤੇ ਟਿਕਾਊ ਨਿਰਮਾਣ ਨੂੰ ਉਤਸ਼ਾਹਿਤ ਕਰਨ ’ਤੇ ਅਧਾਰਤ ਹੈ।  ਇਸ ਤੋਂ ਇਲਾਵਾ ਇਹ ਪ੍ਰਾਜੈਕਟ  ਸੂਬੇ ਦੇ ਮਜ਼ਬੂਤ ਉਦਯੋਗਿਕ ਅਧਾਰ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਰਣਨੀਤਕ ਲੌਜਿਸਟਿਕਲ ਲਾਭਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਏਗਾ ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਸਾਡੇ ਮਾਣਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਜਲਦ ਹੀ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣ ਜਾਵੇਗਾ।

Advertisement

Latest News

ਮਹਾਤਮਾ ਗਾਂਧੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ ਮਹਾਤਮਾ ਗਾਂਧੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸ਼ਖ਼ਸੀਅਤਾਂ ਨੇ ਦਿੱਤੀ ਸ਼ਰਧਾਂਜਲੀ
New Delhi,30,JAN,2026,(Azad Soch News):-  ਮਹਾਤਮਾ ਗਾਂਧੀ ਦੀ ਬਰਸੀ (30 ਜਨਵਰੀ) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਸਮੇਤ...
ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: ਸ਼ਹੀਦ ਸੈਨਿਕਾਂ ਦੇ ਬੱਚਿਆਂ ਨੂੰ ਪ੍ਰਤੀ ਮਹੀਨਾ 8,000 ਰੁਪਏ ਮਿਲਣਗੇ,ਨੋਟੀਫਿਕੇਸ਼ਨ ਜਾਰੀ
ਭਾਰਤੀ ਓਲੰਪਿਕ ਸੰਘ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪੀਟੀ ਊਸ਼ਾ ਦੇ ਪਤੀ ਵੀ ਸ਼੍ਰੀਨਿਵਾਸਨ ਦਾ ਸ਼ੁੱਕਰਵਾਰ ਤੜਕੇ ਦੇਹਾਂਤ ਹੋ ਗਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 30-01-2026 ਅੰਗ 869
ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ