ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 24 ਜੂਨ:

ਆਧਾਰ ਨਿਯਮਾਂ ਦੀ ਬਿਹਤਰ ਸਮਝ ਅਤੇ ਪੁਲਿਸ ਸੇਵਾਵਾਂ ਨਾਲ ਇਸ ਦੇ ਕਾਨੂੰਨੀ ਏਕੀਕਰਨ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (ਯੂਆਈਡੀਏਆਈ) ਦੇ ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ।
ਇਸ ਸੈਸ਼ਨ ਦਾ ਸੰਚਾਲਨ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਅਤੇ ਸ੍ਰੀ ਰਾਮ ਸਿੰਘ ਏਡੀਜੀਪੀ ਟੀਐਸਐਸ ਦੀ ਮੌਜੂਦਗੀ ਵਿੱਚ ਡੀਡੀਜੀ ਚੰਡੀਗੜ੍ਹ ਕਮਾਂਡਰ ਧੀਰਜ ਸਰੀਂ ਦੀ ਅਗਵਾਈ ਹੇਠ ਯੂਆਈਡੀਏਆਈ ਖੇਤਰੀ ਦਫ਼ਤਰ ਦੀ ਟੀਮ ਵੱਲੋਂ ਕੀਤਾ ਗਿਆ ਜਿਸ ਵਿੱਚ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਨੂੰ ਯਕੀਨੀ ਬਣਾਉਣ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਸੈਸ਼ਨ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ 100 ਪੁਲਿਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਯੂਆਈਡੀਏਆਈ ਟੀਮ ਨੇ ਆਧਾਰ ਤਸਦੀਕ ਸਬੰਧੀ ਸਾਧਨਾਂ, ਜਿਹਨਾਂ ਵਿੱਚ ਐਮ-ਆਧਾਰ ਐਪ ਵੀ ਸ਼ਾਮਲ ਹੈ, ਬਾਰੇ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਅਤੇ ਪੁਲਿਸ ਜਾਂਚ ਦੌਰਾਨ ਦੁਰਵਰਤੋਂ ਨੂੰ ਰੋਕਣ ਲਈ ਕਾਨੂੰਨੀ ਸੀਮਾਵਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਬੋਲਦਿਆਂ, ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਸੈਸ਼ਨ ਕਾਨੂੰਨੀ ਅਤੇ ਗੋਪਨੀਯਤਾ ਸਬੰਧੀ ਮਿਆਰਾਂ ਦੀ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਯੂਆਈਡੀਏਆਈ ਅਤੇ ਕਾਨੂੰਨ ਲਾਗੂਕਰਨ ਵਾਲੀਆਂ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਹੁਣ ਡੇਟਾ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਆਧਾਰ ਨਾਲ ਸਬੰਧਤ ਤਸਦੀਕ ਪ੍ਰਕਿਰਿਆਵਾਂ ਨਾਲ ਬਿਹਤਰ ਢੰਗ ਨਾਲ ਨਜਿੱਠ ਸਕਦੇ ਹਨ।
ਇਸ ਦੌਰਾਨ, ਯੂਆਈਡੀਏਆਈ ਟੀਮ ਨੇ ਪੁਲਿਸ ਅਧਿਕਾਰੀਆਂ ਵੱਲੋਂ ਐਮ-ਆਧਾਰ ਐਪ ਦੀ ਵਰਤੋਂ ਰਾਹੀਂ ਆਧਾਰ ਸਬੰਧੀ ਪ੍ਰਮਾਣਾਂ ਦੀ ਪੁਸ਼ਟੀ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਆਧਾਰ ਨਾਲ ਸਬੰਧਤ ਕਾਨੂੰਨੀ ਮੁੱਦਿਆਂ ਅਤੇ ਗੋਪਨੀਯਤਾ ਚਿੰਤਾਵਾਂ ਬਾਰੇ ਚਰਚਾ ਕੀਤੀ। 

Tags:

Advertisement

Latest News

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 1 ਮਈ:-ਜੇਲ੍ਹ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਦੇ ਮੰਤਵ ਨਾਲ ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ...
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ
ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ
ਐਨ ਐਮ ਐਮ ਐਸ ਪ੍ਰੀਖਿਆ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਆਲੀਆ ਨਾਜ਼ ਜ਼ਿਲ੍ਹੇ ਵਿੱਚੋਂ ਮੋਹਰੀ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੌਰਾਨ ਨੇ ਕੀਤੀ ਆਨਲਾਈਨ ਰਜਿਸਟਰੇਸ਼ਨ
 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮਿਸ਼ਨ ਪੰਜਾਬ,ਨਸ਼ੇ ਖਿਲਾਫ ਚਲਾਉਣਗੇ ਮੁਹਿੰਮ,ਜਨ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ