ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 3 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 124ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ ਅਤੇ 21,980  ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 124 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,287 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 100 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 495 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 506 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 71 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Tags:

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ